ਪੁਲਿਸ ਦੀ ਗ੍ਰਿਫ਼ਤ 'ਚ ਹੈ ਪਰਮਿੰਦਰ ਸਿੰਘ ਝੋਟਾ
ਮਾਨਸਾ : ਪਰਮਿੰਦਰ ਸਿੰਘ ਝੋਟਾ ਦਾ ਡੋਪ ਟੈਸਟ ਪੌਜ਼ਿਟਿਵ ਆਇਆ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਹੋਇਆ ਸੀ ਜਿਸ ਦੀ ਰਿਪੋਰਟ ਪੌਜ਼ਿਟਿਵ ਪੈ ਗਈ ਹੈ। ਇਸ ਜਾਂਚ ਰੀਪੋਰਟ ਵਿਚ ਮੌਰਫਿਨ ਨਸ਼ਾ ਸਾਹਮਣੇ ਆਇਆ ਹੈ।
ਹਾਲ ਹੀ ਵਿਚ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਗ੍ਰਿਫਤਾਰੀ ਮੌਕੇ ਪ੍ਰਵਾਰ ਅਤੇ ਇਲਾਕਾ ਵਾਸੀਆਂ ਵਲੋਂ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਸੀ ਕਿ ਪਰਮਿੰਦਰ ਸਿੰਘ ਝੋਟਾ ਨੂੰ ਨਾਜਾਇਜ਼ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ
ਦੱਸਣਯੋਗ ਹੈ ਕਿ ਬੀਤੇ ਦਿਨੀਂ ਪਰਮਿੰਦਰ ਸਿੰਘ ਝੋਟਾ ਵਲੋਂ ਇਕ ਮੈਡੀਕਲ ਸਟੋਰ 'ਤੇ ਜਾ ਕੇ ਮਾਲਕ ਦੀ ਕੁੱਟਮਾਰ ਕਰਨ ਮਗਰੋਂ ਉਸ ਦੇ ਗੱਲ ਵਿਚ ਜੁੱਤੀਆਂ ਪਾ ਕੇ ਘੁਮਾਇਆ। ਇਸ ਬੇਇੱਜ਼ਤੀ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਪਰਮਿੰਦਰ ਝੋਟਾ ਵਿਰੁਧ ਐਫ਼.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਬੀਤੇ ਦਿਨ ਐਸ.ਪੀ.ਐਸ. ਪਰਮਾਰ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਦਸਿਆ ਕਿ ਇਸ 'ਤੇ ਪਹਿਲਾਂ ਹੀ ਕਈ ਅਪਰਾਧਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦਾ ਕੋਈ ਅਧਿਕਾਰ ਨਹੀਂ ਹੈ ਅਜਿਹਾ ਕਰਨ ਵਾਲੇ ਵਿਰੁਧ ਸਖਤੀ ਨਾਲ ਪੇਸ਼ ਆਉਂਦਿਆਂ ਕਾਰਵਾਈ ਕੀਤੀ ਜਾਵੇਗੀ।