ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਫਤੀਸ਼ ਦੌਰਾਨ ਸੰਜੇ ਪੋਪਲੀ ਦੇ ਘਰੋਂ ਵੱਖ-ਵੱਖ ਕਿਸਮ ਦਾ ਸਾਮਾਨ ਬਰਾਮਦ ਕੀਤਾ ਗਿਆ ਸੀ

VIGILANCE BUREAU GETS 2-DAY REMAND OF IAS SANJAY POPLI IN DA CASE

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ: ਪੁੱਤਰ ਦੀ ਕਾਲਜ ਦੀ ਫ਼ੀਸ ਲਈ ਮਾਂ ਨੇ ਦਿਤੀ ਜਾਨ, ਮੁਆਵਜ਼ੇ ਲਈ ਮਾਰੀ ਬੱਸ ਅੱਗੇ ਛਾਲ

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਨੂੰ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 , ਪੰਜਾਬ ਮੁਹਾਲੀ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 06.08.2022 ਵਿੱਚ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕਰਨ ਉਪਰੰਤ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਅਧਿਕਾਰੀ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਸੀ.ਏ. ਜਸਵਿੰਦਰ ਡਾਂਗ ਗ੍ਰਿਫ਼ਤਾਰ 

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਇਕ ਹੋਰ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਿਆਂਇਕ ਰਿਮਾਂਡ ’ਤੇ ਸੀ । ਮੁਕੱਦਮੇ ਦੀ ਤਫਤੀਸ਼ ਦੌਰਾਨ ਅਤੇ ਉਕਤ ਵੱਲੋਂ ਕੀਤੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਸੰਜੇ ਪੋਪਲੀ ਦੇ ਘਰੋਂ ਵੱਖ-ਵੱਖ ਕਿਸਮ ਦਾ ਸਾਮਾਨ ਬਰਾਮਦ ਕੀਤਾ ਗਿਆ, ਜਿਸ ਵਿੱਚ ਸੋਨੇ ਦੀਆਂ 9 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), ਵੱਖ-ਵੱਖ ਵਜ਼ਨ ਦੇ 49 ਸੋਨੇ ਦੇ ਬਿਸਕੁਟ (3160 ਗ੍ਰਾਮ), ਵੱਖ-ਵੱਖ ਵਜ਼ਨ ਦੇ 12 ਸੋਨੇ ਦੇ ਸਿੱਕੇ (356 ਗ੍ਰਾਮ), ਚਾਂਦੀ ਦੀਆਂ 3 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), 18 ਚਾਂਦੀ ਦੇ ਸਿੱਕੇ (180 ਗ੍ਰਾਮ), 4 ਐਪਲ ਆਈ-ਫੋਨ, ਇੱਕ ਸੈਮਸੰਗ ਫੋਲਡ ਫ਼ੋਨ, ਦੋ ਸੈਮਸੰਗ ਸਮਾਰਟ ਘੜੀਆਂ ਅਤੇ 500-500 ਦੇ 700 ਭਾਰਤੀ ਕਰੰਸੀ ਦੇ ਨੋਟ (ਕੁੱਲ 3,50,000 ਰੁਪਏ) ਸ਼ਾਮਲ ਹਨ।

ਇਹ ਵੀ ਪੜ੍ਹੋ: ਜਾਅਲੀ ਸਰਟੀਫਿਕੇਟ ਦੀ ਵਰਤੋਂ ਕਰਕੇ ਨੌਕਰੀ ਲੈਣ ਵਾਲੇ ਲੋਕਾਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਨੇ 'ਨਗਨ' ਹੋ ਕੇ ਕੀਤਾ ਪ੍ਰਦਰਸ਼ਨ

ਉਕਤ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਸੋਨੇ ਅਤੇ ਚਾਂਦੀ ਦੀ ਕੀਮਤ 6.62 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਉਕਤ ਮੁਲਜ਼ਮ ਦੀਆਂ ਜਾਇਦਾਦਾਂ, ਤਨਖ਼ਾਹਾਂ, ਬੈਂਕ ਖਾਤਿਆਂ ਅਤੇ ਹੋਰ ਅਸਾਸਿਆਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਅਗਲੇਰੀ ਪੜਤਾਲ ਜਾਰੀ ਹੈ ।