ਵਿਜੇ ਸਾਂਪਲਾ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਸ਼ਿਆਰਪੁਰ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

Vijay Sampla

 

ਚੰਡੀਗੜ੍ਹ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਹ ਹੁਸ਼ਿਆਰਪੁਰ ਤੋਂ ਚੋਣ ਲੜ ਸਕਦੇ ਹਨ। ਹਾਲਾਂਕਿ ਵਿਜੇ ਸਾਂਪਲਾ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਕਾਰਨ ਦਸਿਆ ਹੈ।

ਇਹ ਵੀ ਪੜ੍ਹੋ: ਬੇਂਗਲੁਰੂ ਵਿਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੂਜੇ ਦਿਨ ਵੀ ਜਾਰੀ; 26 ਪਾਰਟੀਆਂ ਦੇ ਆਗੂ ਹੋਏ ਸ਼ਾਮਲ

ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਲਈ ਹਾਈਕਮਾਂਡ ਨੇ ਵਿਜੇ ਸਾਂਪਲਾ ਨੂੰ ਸੰਵਿਧਾਨਕ ਅਹੁਦੇ ਤੋਂ ਹਟਾ ਦਿਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਦੌਰਾਨ ਵੀ ਸਾਂਪਲਾ ਉਨ੍ਹਾਂ ਦੇ ਕਾਫੀ ਕਰੀਬ ਨਜ਼ਰ ਆਏ ਸਨ। ਇਥੋਂ ਤਕ ਕਿ ਹੁਸ਼ਿਆਰਪੁਰ ਵਿਚ ਵੀ ਉਨ੍ਹਾਂ ਦੇ ਪੋਸਟਰ ਦੇਖੇ ਜਾ ਸਕਦੇ ਹਨ। ਜਿਸ ਤੋਂ ਸਪਸ਼ਟ ਹੈ ਕਿ ਵਿਜੇ ਸਾਂਪਲਾ ਨੂੰ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾਣਾ ਤੈਅ ਹੈ। ਮੰਨਿਆ ਜਾਂਦਾ ਹੈ ਕਿ ਸਾਂਪਲਾ ਦਾ ਪੰਜਾਬ ਵਿਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿਚ ਚੰਗਾ ਪ੍ਰਭਾਵ ਹੈ।

ਇਹ ਵੀ ਪੜ੍ਹੋ: ਕੁਰੂਕਸ਼ੇਤਰ 'ਚ ਬਣੇਗਾ ਸਿੱਖ ਅਜਾਇਬ ਘਰ, ਮੁੱਖ ਮੰਤਰੀ ਮਨੋਹਰ ਲਾਲ ਰੱਖਣਗੇ ਨੀਂਹ ਪੱਥਰ

ਪੰਜਾਬ ਭਾਜਪਾ 'ਚ ਚੱਲ ਰਹੀ ਚਰਚਾ ਦਰਮਿਆਨ ਕੇਂਦਰੀ ਮੰਤਰੀ ਮੰਡਲ ਦੇ ਵਿਸਤਾਰ ਸਮੇਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਬਦਲਿਆ ਜਾ ਸਕਦਾ ਹੈ। ਇਹ ਲਗਭਗ ਤੈਅ ਹੈ ਕਿ ਜੇਕਰ ਉਹ ਛੁੱਟੀ 'ਤੇ ਚਲੇ ਜਾਂਦੇ ਹਨ ਤਾਂ ਉਨ੍ਹਾਂ ਤੋਂ ਅਹੁਦਾ ਲਿਆ ਜਾ ਸਕਦਾ ਹੈ। ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਬਾਰੇ ਵੀ ਵਿਚਾਰ ਚੱਲ ਰਿਹਾ ਹੈ।