Jagraon News : ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਪਰਤ ਰਹੀਆਂ ਮਾਂ-ਧੀ ਨੂੰ ਬੱਸ ਨੇ ਦਰੜਿਆ ,ਮਾਂ ਦੀ ਮੌਤ, ਬੇਟੀ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਪੰਡੋਰੀ ਨੇੜੇ ਇਕ ਪ੍ਰਾਈਵੇਟ ਬੱਸ ਨੇ ਐਕਟਿਵਾ ਨੂੰ ਆਪਣੀ ਲਪੇਟ ਵਿਚ ਲੈ ਲਿਆ

Mother daughter Accident

Jagraon News : ਜਗਰਾਉਂ ਸ਼ਹਿਰ ਤੋਂ ਕੁਝ ਦੂਰ ਪਿੰਡ ਪੰਡੋਰੀ ਨੇੜੇ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਵਾਪਸ ਘਰ ਆ ਰਹੀਆਂ ਮਾਂ-ਬੇਟੀ ਦੀ ਐਕਟਿਵਾ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮਾਂ-ਬੇਟੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ, ਜਦਕਿ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕ ਮਹਿਲਾ ਦੀ ਪਛਾਣ 48 ਸਾਲਾ ਗੁਰਪ੍ਰੀਤ ਕੌਰ ਵਾਸੀ ਮੰਡੂ ਮੁੱਲਾਪੁਰ ਵਜੋਂ ਹੋਈ ਹੈ, ਜਦਕਿ ਜ਼ਖਮੀ ਲੜਕੀ ਦੀ ਪਛਾਣ ਜਸਕਿਰਨਜੀਤ ਕੌਰ ਵਜੋਂ ਹੋਈ ਹੈ। 

ਜਾਣਕਾਰੀ ਦਿੰਦੇ ਹੋਏ ਥਾਣਾ ਮੁੱਲੇਪੁਰ ਦੇ ਏ.ਐੱਸ.ਆਈ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਬਲਕਰਨ ਸਿੰਘ ਵਾਸੀ ਮੁੱਲਾਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਪਤਨੀ ਅਤੇ ਬੇਟੀ ਪਿੰਡ ਪੰਡੋਰੀ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਪਿੰਡ ਰਕਬਾ ਵਿਖੇ ਮੱਥਾ ਟੇਕਣ ਲਈ ਗਈਆਂ ਸਨ।

ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਪਰਤ ਰਹੀਆਂ ਸੀ ਤਾਂ ਯੂ-ਟਰਨ ਲੈਂਦੇ ਸਮੇਂ ਇਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਪਤਨੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਕਿਸੇ ਤਰ੍ਹਾਂ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਪਤਨੀ ਦੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।