Mohali News : ਖਰੜ ’ਚ ਨੌਜਵਾਨ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
Mohali News : ਨੌਜਵਾਨ ਮਾਨਸਿਕ ਤੌਰ 'ਤੇ ਰਹਿੰਦਾ ਸੀ ਪਰੇਸ਼ਾਨ
Mohali News : ਖਰੜ-ਲਾਂਡਰਾਂ ਰੋਡ ’ਤੇ ਸਥਿਤ ਸੁਸਾਇਟੀ ਦੇ ਫਲੈਟਾਂ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਥਾਣਾ ਸਦਰ ਦੇ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਅਭੀਸ਼ੇਕ ਮਦਾਨ (23) ਪੁੱਤਰ ਰਾਜੇਸ਼ ਮਦਾਨ ਵਾਸੀ ਜਲੰਧਰ ਹਾਲ ਵਾਸੀ ਸੈਕਟਰ-115 ਦੋਸਤ ਨਾਲ ਕਿਰਾਏ ’ਤੇ ਰਹਿੰਦਾ ਸੀ।
ਇਹ ਵੀ ਪੜੋ: Bangladesh News : ਬੰਗਲਾਦੇਸ਼ 'ਚ ਵਿਰੋਧ ਪ੍ਰਦਰਸ਼ਨ ਤੇਜ਼, ਭਾਰਤੀ ਹਾਈ ਕਮਿਸ਼ਨ ਨੇ ਐਡਵਾਈਜ਼ਰੀ ਕੀਤੀ ਜਾਰੀ
ਨੌਜਵਾਨ ਵਿਦੇਸ਼ੀ ਕੰਪਨੀ ’ਚ ਨੌਕਰੀ ਕਰਦਾ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਪਰੇਸ਼ਾਨ ਸੀ। ਉਸ ਵੱਲੋਂ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਰਾਜੇਸ਼ ਮਦਾਨ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
(For more news apart from young man committed suicide by jumping from the 9th floor in Kharar News in Punjabi, stay tuned to Rozana Spokesman)