Punjab News : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਕੱਲ੍ਹ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਮਜੀਠੀਆ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ

Bikram Majithia

Mohali News in Punjabi : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਕੱਲ੍ਹ ਖ਼ਤਮ ਹੋ ਰਹੀ ਹੈ, ਉਨ੍ਹਾਂ ਨੂੰ ਕੱਲ੍ਹ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਬੈਰਕ ਬਦਲਣ ਲਈ ਪਟੀਸ਼ਨ ਵੀ ਦਾਇਰ ਕੀਤੀ ਹੈ, ਜਿਸ 'ਤੇ ਕੱਲ੍ਹ ਸੁਣਵਾਈ ਹੋਈ ਸੀ ਅਤੇ ਇਸ 'ਤੇ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ।  ਇਹੀ ਮਾਮਲਾ ਹਾਈ ਕੋਰਟ ਵਿੱਚ ਵੀ ਪਹੁੰਚ ਗਿਆ ਹੈ ਅਤੇ ਹਾਈ ਕੋਰਟ ਵਿੱਚ ਸੁਣਵਾਈ 29 ਜੁਲਾਈ ਨੂੰ ਹੋਵੇਗੀ। 

ਦੱਸ ਦੇਈਏ ਕਿ ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

(For more news apart from Judicial custody of Shiromani Akali Dal leader Bikram Majithia ends tomorrow News in Punjabi, stay tuned to Rozana Spokesman)