Majitha 'ਚ ਮਸ਼ਹੂਰ Sundar Bakery ’ਤੇ ਚੱਲੀਆਂ ਤਾੜ-ਤਾੜ ਗੋਲੀਆਂ 

ਏਜੰਸੀ

ਖ਼ਬਰਾਂ, ਪੰਜਾਬ

3 ਅਣਪਛਾਤੇ ਮੁਲਜ਼ਮ ਫ਼ਾਇਰਿੰਗ ਕਰ ਕੇ ਮੌਕੇ ਤੋਂ ਫ਼ਰਾਰ

Shots Fired at the Famous Sundar Bakery in Majitha

Shots Fired at the Famous Sundar Bakery in Majitha Latest News in Punjabi ਅੰਮ੍ਰਿਤਸਰ ਦੇ ਮਜੀਠਾ ਇਲਾਕੇ ਦੇ ਕਸਬਾ ਚਵਿੰਡਾ ਦੇਵੀ ’ਚ ਅੱਜ ਸਵੇਰੇ ਇਕ ਦਹਿਸ਼ਤ ਭਰਪੂਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮਸ਼ਹੂਰ ਸੁੰਦਰ ਬੇਕਰੀ ’ਤੇ ਤਿੰਨ ਅਣਪਛਾਤੇ ਮੁਲਜ਼ਮਾਂ ਵਲੋਂ ਕਰੀਬ 4 ਰਾਊਂਡ ਫ਼ਾਇਰਿੰਗ ਕੀਤੀ ਗਈ। ਹਮਲਾਵਰ ਫ਼ਾਇਰਿੰਗ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ। ਹਮਲੇ ’ਚ ਅਜੇ ਤਕ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਬੇਕਰੀ ਦੇ ਮਾਲਕ ਨੂੰ ਧਮਕੀ ਭਰੀ ਕਾਲ ਆਈ ਸੀ, ਜਿਸ ’ਚ 40 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੈਸੇ ਨਾ ਦੇਣ ਦੀ ਸੂਰਤ ’ਚ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਵੀ ਦਿਤੀ ਗਈ ਸੀ। ਇਸ ਫ਼ਾਇਰਿੰਗ ਦੀ ਘਟਨਾ ਤੋਂ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

(For more news apart from Shots Fired at the Famous Sundar Bakery in Majitha Latest News in Punjabi stay tuned to Rozana Spokesman.)