ਸ੍ਰੀ ਦਰਬਾਰ ਸਾਹਿਬ ਨੂੰ 6ਵੀਂ ਵਾਰ RDX ਨਾਲ ਉਡਾਉਣ ਦੀ ਮਿਲੀ ਧਮਕੀ : SGPC

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ 1 ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Sri Darbar Sahib received threat to blow up with RDX for the 6th time: SGPC

ਅੰਮ੍ਰਿਤਸਰ: ਇਕ ਪਾਸੇ ਜਿੱਥੇ ਅੰਮ੍ਰਿਤਸਰ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਰ.ਡੀ.ਐਕਸ. ਨਾਲ ਬੰਮ ਧਮਾਕੇ ਕਰਨ ਸੰਬੰਧੀ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕੀਤਾ ਗਿਆ ਹੈ, ਪਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੂੰ ਇਕ ਦਿਨ ਦੇ ਵਕਫ਼ੇ ਬਾਅਦ ਅੱਜ ਮੁੜ ਛੇਵੀਂ ਧਮਕੀ ਭਰੀ ਈ.ਮੇਲ ਪ੍ਰਾਪਤ ਹੋਈ ਹੈ।

ਜ਼ਿਕਰ ਯੋਗ ਹੈ ਕਿ ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਫਰੀਦਾਬਾਦ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ, ਪਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਸ ਸਾਜਿਸ਼ ਪਿੱਛੇ ਕੋਈ ਇਕੱਲਾ ਵਿਅਕਤੀ ਨਹੀਂ ਬਲਕਿ ਹੋਰ ਵੀ ਲੋਕ ਹਨ, ਜਿਨ੍ਹਾਂ ਬਾਰੇ ਸਰਕਾਰ ਨੂੰ ਸੰਜੀਦਗੀ ਨਾਲ ਜਾਂਚ ਕਰਨੀ ਚਾਹੀਦੀ ਹੈ।