ਬਾਬਾ ਨਾਨਕ ਦੇ 550ਵੇਂ ਪ੍ਰਕਾਸ ਦਿਹਾੜੇ ਮੌਕੇ ਕਰਤਾਰਪੁਰ ਲਾਂਘਾ ਖੁਲ੍ਹਣ ਦੀ ਆਸ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੇ ਸੰਕੇਤ ਦਿਤੇ ਗਏ ਹਨ। ਇਹ ਖੁਲਾਸਾ...

Navjot Singh Sidhu

ਚੰਡੀਗੜ੍ਹ, (ਨੀਲ ਭਲਿੰਦਰ ਸਿੰਘ) : ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੇ ਸੰਕੇਤ ਦਿਤੇ ਗਏ ਹਨ। ਇਹ ਖੁਲਾਸਾ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਫ਼ੌਜ ਦੇ ਮੁਖੀ ਦੇ ਹਵਾਲੇ ਨਾਲ ਕੀਤਾ ਹੈ.  ਸਿੱਧੂ ਪਾਕਿਸਤਾਨ ਦੇ ਰਾਸ਼ਟਰਪਤੀ ਭਵਨ ਵਿੱਚ ਹੋਏ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦੇ ਸਿਲਸਿਲੇ ਚ ਪਾਕਿਸਤਾਨ ਗਏ ਹੋਏ ਹਨ।

ਜਿਥੇ  ਪਾਕਿਸਤਾਨ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾ ਕੇ ਮਿਲਣ ਤੇ ਵੱਖੋ ਵੱਖਰੇ ਪ੍ਰਤੀਕਰਮ ਆ ਰਹੇ ਹਨ। ਇਸੇ ਦੌਰਾਨ ਸਿੱਧੂ ਨੇ ਇਸਲਾਮਾਬਾਦ ਵਿਖੇ ਪਾਕਿਸਤਾਨੀ ਮੀਡੀਆ ਨੂੰ ਮੁਖਾਤਿਬ ਹੋ ਦੱਸਿਆ ਕਿ ਉਹਨਾਂ ਪਾਕਿਸਤਾਨ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ  ਇਸ ਲਈ ਗਲਵੱਕੜੀ ਪਾਈ ਕਿਉਂਕਿ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਬਾਰੇ ਗੌਰ ਕੀਤੀ ਜਾ ਰਹੀ ਹੋਣ ਬਾਰੇ ਦੱਸਿਆ ਸੀ।

ਸਿੱਧੂ ਨੇ ਦੱਸਿਆ ਕਿ ਪਾਕਿਸਤਾਨ ਫ਼ੌਜ ਮੁਖੀ ਬਾਜਵਾ ਨੇ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਜਾਰੀਸਰਕਾਰੀ ਪੱਧਰ ਉਤੇ ਗੌਰ ਕੀਤੀ ਜਾ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ ਜਿਸਦੀ ਉਹਨਾਂ (ਸਿੱਧੂ) ਨੂੰ  ਬੇਹੱਦ ਖੁਸ਼ੀ ਹੋਈ ਹੈ।  ਸਿੱਧੂ ਨੇ ਇਕ ਵਾਰ ਫਿਰ ਦੁਹਰਾਇਆ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਕਾਕਣਾ ਸਾਹਿਬ ਲਿਜਾ ਕੇ 550 ਵੇਂ ਪ੍ਰਕਾਸ ਪੁਰਬ ਯਾਤਰਾ ਦੀ ਸ਼ੁਰੂਆਤ ਕਰਨਾ ਚਾਹੁੰਦੇ ਹਨ।