ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਦਾ ਸਵਾਗਤ ਕਰਦੇ ਹਾਂ : ਰਾਮੂਵਾਲੀਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਤੱਤਕਾਲੀ ਬਾਦਲ ਸਰਕਾਰ ਦੇ ਸਮੇਂ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਮਸਲੇ ਵਿਚ ਮੌਜੂਦਾ ਸਰਕਾਰ ਵਲੋਂ ਗਠਤ ਕੀਤੇ ਗਏ.............

During the meeting Balwant Singh Ramoowalia

ਭਗਤਾ ਭਾਈ ਕਾ : ਤੱਤਕਾਲੀ ਬਾਦਲ ਸਰਕਾਰ ਦੇ ਸਮੇਂ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਮਸਲੇ ਵਿਚ ਮੌਜੂਦਾ ਸਰਕਾਰ ਵਲੋਂ ਗਠਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਦਾ ਅਸੀਂ ਸਵਾਗਤ ਕਰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵੰਤ ਸਿੰਘ ਰਾਮੂਵਾਲੀਆ ਵਲੋਂ ਉਸ ਸਮੇਂ ਕੀਤਾ ਗਿਆ ਜਦੋਂ ਉਹ ਅਪਣੇ ਨਜ਼ਦੀਕੀ ਰਿਸ਼ਤੇਦਾਰ ਨਛੱਤਰ ਸਿੰਘ ਦੇ ਗ੍ਰਹਿ ਵਿਖੇ ਅਪਣੇ ਸਮਰਥਕਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਗਾੜੀ ਵਿਖੇ ਧਰਨੇ 'ਤੇ ਬੈਠੇ ਲੋਕਾਂ ਦੀ ਪੰਜਾਬ ਸਰਕਾਰ ਨੂੰ ਸਾਰ ਲੈਣੀ ਚਾਹੀਦੀ ਹੈ।

ਸ਼੍ਰੋਮਣੀ ਅਕਾਲੀ ਦਲ (ਬ) 'ਤੇ ਵਰ੍ਹਦੇ ਹੋਏ ਉਨ੍ਹਾਂ ਕਿਹਾ ਕਿ ਬਾਦਲਾਂ ਵਲੋਂ ਉਨ੍ਹਾਂ ਲੋਕਾਂ ਨੂੰ ਗੁਰਦਵਾਰਿਆਂ ਦਾ ਮੋਢੀ ਬਣਾਇਆ ਗਿਆ ਹੈ ਜਿਨ੍ਹਾਂ ਲੋਕਾਂ ਨੂੰ ਸਿੱਖ ਇਤਿਹਾਸ ਬਾਰੇ ਪੂਰਨ ਤੌਰ 'ਤੇ ਜਾਣਕਾਰੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਭਾਜਪਾ ਦਾ ਵਿਰੋਧ ਹੈ ਭਾਵ ਅਸੀਂ ਸਾਰੇ ਮਿਲ ਕੇ ਕੱਟੜਵਾਦ ਨੂੰ ਖ਼ਤਮ ਕਰ ਕੇ ਇਸ ਵਾਰ ਰਾਜਨੀਤੀਕ ਮੈਚ ਭਾਰਤ ਬਨਾਮ ਮੋਦੀ ਬਣਾਉਣਾ ਚਾਹੁੰਦੇ ਹਾਂ

ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਸਿੱਖਾਂ ਤੇ ਹਿੰਦੂਆਂ ਨੂੰ ਬਹੁਤ ਪਿਆਰ ਕਰਦੇ ਹਨ, ਇਸ ਲਈ ਉਹ ਸੱਭ ਨੂੰ ਇਕਜੁਟ ਵੇਖਣਾ ਚਾਹੁੰਦੇ ਹਨ। ਇਸ ਸਮੇਂ ਉਨ੍ਹਾਂ ਨਾਲ ਗੁਰਟੇਕ ਸਿੰਘ ਸਿੱਧੂ, ਜਸਵਿੰਦਰ ਢਿੱਲੋਂ ਬਠਿੰਡਾ, ਗੁਰਤੇਜ ਸਿੰਘ ਸਿੱਖਾਂਵਾਲਾ, ਹਰਿੰਦਰ ਸਿੱਧੂ, ਹਰਨੇਕ ਸਿੰਘ ਸਾਬਕਾ ਪ੍ਰਧਾਨ ਦੋਧੀ ਯੂਨੀਅਨ, ਜਸਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਲੋਕ ਹਾਜ਼ਰ ਸਨ।