ਪ੍ਰੋ. ਬੀਜਾ ਤੇ ਡਾ. ਕੁਲਾਰ ਵਲੋਂ ਸੁਖਬੀਰ ਸਿੰਘ ਬਾਦਲ ਦਾ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...........

Dr. Kuldeep Singh Kular and others Honoring Sukhbir Singh Badal

ਖੰਨਾ : ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ 'ਤੇ ਅੰਤਰਰਾਸ਼ਟਰੀ ਪੱਧਰ ਦੇ ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ ਪਹੁੰਚੇ। ਕੁਲਾਰ ਹਸਪਤਾਲ ਵਿਖੇ ਹਲਕਾ ਇੰਚਾਰਜ ਜਥੇਦਾਰ  ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੈਅਰਮੈਨ ਤੇ ਕੁਲਾਰ ਮੈਡੀਕਲ ਵਿੱਦਿਅਕ ਸੰਸਥਾਵਾਂ ਦੇ ਚੈਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਨੇ ਸੁਖਬੀਰ ਸਿੰਘ ਬਾਦਲ ਦਾ

ਭਰਵਾਂ ਸਵਾਗਤ ਕਰਦਿਆਂ ਸ੍ਰੀ ਸਾਹਿਬ ਤੇ ਲੋਈ ਭੇਟ ਕਰ ਕੇ ਸਨਮਾਨਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕੁਲਾਰ ਹਸਪਤਾਲ ਵਲੋਂ ਅੰਤਰਰਾਸ਼ਟਰੀ ਪੱਧਰ 'ਤੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਅਕਾਲੀ ਵਰਕਰ ਪ੍ਰੋ. ਬੀਜਾ ਦੇ ਸਪੁੱਤਰ ਡਾਕਟਰ ਕੁਲਦੀਪਕ ਸਿੰਘ ਕੁਲਾਰ ਨੇ ਪੇਂਡੂ ਖੇਤਰ ਵਿਚ ਹਸਪਤਾਲ ਸਥਾਪਤ ਹੀ ਨਹੀਂ ਕੀਤਾ ਸਗੋਂ ਅੰਤਰਰਾਸ਼ਟਰੀ ਪੱਧਰ ਉਤੇ ਵਿਦੇਸ਼ਾਂ ਵਿਚ ਮੋਟਾਪੇ ਦੀਆਂ

ਕਾਨਫ਼ਰੰਸਾਂ ਵਿਚ ਭਾਰਤ ਵਲੋਂ ਹਰ ਸਾਲ ਸ਼ਿਰਕਤ   ਕਰਦੇ ਹਨ ਤੇ ਉਥੋਂ ਦੇ ਸਰਜਨਾਂ ਨੂੰ ਸਿਖਲਾਈ ਦੇ ਰਹੇ ਹਨ। ਇਸ ਮੌਕੇ ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ, ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ, ਸਰਨਜੀਤ ਸਿੰਘ ਢਿੱਲੋਂ ਵਿਧਾਇਕ ਸਾਹਨੇਵਾਲ, ਮਨਪ੍ਰੀਤ ਸਿੰਘ ਇਆਲੀ, ਅਜਮੇਰ ਸਿੰਘ ਲੱਖੋਵਾਲ ਪ੍ਰਧਾਨ ਬੀ.ਕੇ.ਯੂ., ਹਰਿੰਦਰ ਸਿੰਘ ਲੱਖੋਵਾਲ ਸੂਬਾ ਜਨਰਲ ਸਕੱਤਰ ਬੀ.ਕੇ.ਯੂ ਆਦਿ ਨੇ ਸ਼ਿਰਕਤ ਕੀਤੀ ।