ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਆਸਰਾ ਫਾਊਡੇਸ਼ਨ ਨੇ ਚੁੱਕਿਆ ਅਨੌਖਾ ਕਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਸਰਾ ਫਾਊਂਡੇਸ਼ਨ ਜਿਸਨੂੰ ਕਿ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਵੱਲੋਂ ਚਲਾਇਆ ਜਾ ਰਿਹਾ ਹੈ।

Asra Foundation takes steps to remove youth from drug addiction

ਗਿੱਦੜਬਾਹਾ- ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ੇ ਨੂੰ ਠੱਲ ਪਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਉਥੇ ਆਸਰਾ ਫਾਊਡੇਸ਼ਨ ਨਾਂ ਦੀ ਸੰਸਥਾ ਵਲੋਂ ਹਲਕਾ ਗਿੱਦੜਬਾਹਾ ਦੇ ਪਿੰਡ  ਜਾ ਕੇ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦਰਅਸਲ ਆਸਰਾ ਫਾਊਡੇਸ਼ਨ ਵੱਲੋਂ ਪਿੰਡਾਂ ਵਿੱਚ ਜਾ ਕੇ ਨਸ਼ੇ ਵਿਰੋਧੀ ਕੈਂਪ,ਸੈਮੀਨਰ ਕਰਨ ਤੋਂ ਇਲਾਵਾ ਸੱਚੀ ਘਟਨਾ ਤੇ ਅਧਾਰਿਤ ਨਸ਼ੇ ਵਿਰੋਧੀ ਨਾਟਕ ਦਿਖਾ ਕੇ ਲੋਕਾਂ ਨੂੰ ਨਸ਼ੇ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਹਲਕਾ ਗਿੱਦੜਬਾਹਾ ਦੇ ਪਿੰਡ ਕਾਉਣੀ ‘ਚ ਇੱਕ ਸੱਚੀ ਘਟਨਾ ਤੇ ਅਧਾਰਿਤ ਨਸ਼ੇ ਵਿਰੋਧੀ ਨਾਟਕ ਖੇਡ ਕੇ ਲੋਕਾਂ ਨੂੰ ਨਸ਼ੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਆਸਰਾ ਫਾਊਂਡੇਸ਼ਨ ਜਿਸਨੂੰ ਕਿ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਵੱਲੋਂ ਚਲਾਇਆ ਜਾ ਰਿਹਾ ਹੈ। ਦੱਸ ਦਈਏ ਕਿ ਆਸਰਾ ਫਾਊਂਡੇਸ਼ਨ ਦੇ ਮੈਂਬਰਾ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ ਇਹ ਅਨੌਖਾ ਕਦਮ ਚੁੱਕਿਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਨਸ਼ੇ ਪ੍ਰਤੀ ਕਰਵਾਏ ਜਾ ਰਹੇ ਨਾਟਕਾਂ ਦਾ ਪੰਜਾਬ ਦੀ ਨੌਜਵਾਨਾਂ ‘ਤੇ ਕੀ ਅਸਰ ਪੈਦਾ ਹੈ।