ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ ਸੁਖਜਿੰਦਰ ਰੰਧਾਵਾ ਤੇ ਐਸਪੀਐਸ ਓਬਰਾਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਅੱਜ ਅਪਣੇ ਵਿਧਾਨ ਸਭਾ ਖੇਤਰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਨਿਰਮਾਣ ਕਾਰਜ਼ ਦਾ ਜਾਇਜ਼ਾ ਲੈਣ ਪਹੁੰਚੇ।

Kartarpur Corridor

ਗੁਰਦਾਸਪੁਰ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਅਪਣੇ ਵਿਧਾਨ ਸਭਾ ਖੇਤਰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਨਿਰਮਾਣ ਕਾਰਜ਼ ਦਾ ਜਾਇਜ਼ਾ ਲੈਣ ਪਹੁੰਚੇ। ਇਸ ਸਮੇਂ ਸਰਬੱਤ ਦਾ ਭਲਾ ਸੰਸਥਾ ਦੇ ਚੇਅਰਮੈਨ ਐਸਪੀਐਸ ਓਬਰਾਏ ਵੀ ਉਹਨਾਂ ਨਾਲ ਮੌਜੂਦ ਸਨ। ਲਾਂਘੇ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਰੰਧਾਵਾ ਨੇ ਲਾਂਘੇ ਦੇ ਕੰਮ ‘ਤੇ ਰੋਕ ਲਗਾਉਣ ਦੀਆਂ ਸਾਰੀਆਂ ਅਫ਼ਵਾਹਾਂ ਨੂੰ ਖਾਰਜ ਕਰ ਦਿੱਤਾ।

ਉਹਨਾਂ ਨੇ ਮੰਨਿਆ ਕਿ ਨਿਰਮਾਣ ਦਾ ਕੰਮ ਬਹੁਤ ਹੌਲੀ ਚੱਲ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਐਸਪੀਐਸ ਓਬਰਾਏ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ ਡੇਰਾ ਬਾਬਾ ਨਾਨਕ ਵਿਚ ਆਉਣ ਵਾਲੀਆਂ ਸੰਗਤਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ 5 ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ।ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਲਾਂਘੇ ਦਾ ਕੰਮ ਬਰਸਾਤ ਕਾਰਨ ਹੌਲੀ ਜ਼ਰੂਰ ਚੱਲ ਰਿਹਾ ਹੈ ਪਰ ਉਸ ਨੂੰ ਸਮੇਂ ‘ਤੇ ਪੂਰਾ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਬਹੁਤ ਜਲਦ ਲਾਂਘੇ ਦੇ ਕੰਮ ਦੀ ਰਫ਼ਤਾਰ ਨੂੰ ਦੁੱਗਣਾ ਕੀਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।