ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕੋਰੋਨਾ ਪਾਜ਼ੀਟਿਵ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਕਰਯੋਗ ਹੈ ਕਿ ਮੰਤਰੀ ਗੁਰਪ੍ਰੀਤ ਕਾਂਗੜ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਲਏ ਗਏ ਸਨ

Nazar Singh Manshahia

ਮਾਨਸਾ - ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ 'ਚ ਆਉਣ ਕਾਰਨ 10 ਲੋਕ ਹੋਰ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਇਨ੍ਹਾਂ ਲੋਕਾਂ 'ਚ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐੱਸ.ਪੀ. (ਐੱਚ) ਸਤਨਾਮ ਸਿੰਘ ਸਮੇਤ 10 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਜ਼ਿਕਰਯੋਗ ਹੈ ਕਿ ਮੰਤਰੀ ਗੁਰਪ੍ਰੀਤ ਕਾਂਗੜ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਲਏ ਗਏ ਸਨ, ਜਿਨ੍ਹਾਂ ਵਿਚੋਂ 10 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਉਥੇ ਹੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੰਤਰੀ ਗੁਰਪ੍ਰੀਤ ਕਾਂਗੜ ਕੋਰੋਨਾ ਲੱਛਣ ਹੋਣ ਦੇ ਬਾਵਜੂਦ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ 'ਚ ਤਿਰੰਗਾ ਲਹਿਰਾਉਣ ਪਹੁੰਚੇ ਸਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਇਕ ਸਮਾਰਟ ਸਕੂਲ ਦਾ ਉਦਘਾਟਨ ਵੀ ਕੀਤਾ ਗਿਆ ਤੇ ਉਥੇ ਉਨ੍ਹਾਂ ਵਲੋਂ ਸਕੂਲੀ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ।