ਕਾਂਗਰਸ ਨੂੰ ਇਕ ਹੋਰ ਝਟਕਾ, ਕੁਲਵੰਤ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ
ਸਾਬਕਾ ਸੂਬਾ ਸਕੱਤਰ ਕੁਲਵੰਤ ਸਿੰਘ ਸਿੱਧੂ ਆਪਣੇ ਸੈਂਕੜੇ ਸਾਥੀਆਂ ਨਾਲ਼ ‘ਆਪ’ ਵਿਚ ਸ਼ਾਮਲ ਹੋਏ ।
ਲੁਧਿਆਣਾ: ਸਾਬਕਾ ਸੂਬਾ ਸਕੱਤਰ ਕੁਲਵੰਤ ਸਿੰਘ ਸਿੱਧੂ ਆਪਣੇ ਸੈਂਕੜੇ ਸਾਥੀਆਂ ਨਾਲ਼ ‘ਆਪ’ ਵਿਚ ਸ਼ਾਮਲ ਹੋਏ । ਉਹਨਾਂ ਨੇ ਮੰਗਲਵਾਰ ਰਾਤ ਨੂੰ ਹੀ ਕਾਂਗਰਸ ਨੂੰ ਅਲਵਿਦਾ ਆਖਿਆ ਸੀ। ਕੁਲਵੰਤ ਸਿੱਧੂ ਸਰਕਟ ਹਾਊਸ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਕਈ ਨੇਤਾਵਾਂ ਦੀ ਹਾਜ਼ਰੀ ਵਿਚ 'ਆਪ' ਦੇ ਮੈਂਬਰ ਬਣੇ।
ਹੋਰ ਪੜ੍ਹੋ: ਭਾਜਪਾ ਆਗੂ ਦਾ ਬਿਆਨ, 'ਜਿਨ੍ਹਾਂ ਨੂੰ ਭਾਰਤ ਵਿਚ ਡਰ ਲੱਗਦਾ ਹੈ, ਉਹ ਅਫ਼ਗਾਨਿਸਤਾਨ ਚਲੇ ਜਾਣ'
ਇਸ ਦੌਰਾਨ ਜਗਰਾਉਂ ਤੋਂ ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। ਕੁਲਵੰਤ ਸਿੱਧੂ ਆਪਣੇ ਸਮਰਥਕਾਂ ਨਾਲ ਸਰਕਟ ਹਾਊਸ ਪਹੁੰਚੇ ਸਨ। ਆਪ ਵਿਚ ਸ਼ਾਮਲ ਹੁੰਦਿਆਂ ਹੀ ਕੁਲਵੰਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਪਣੇ ਵਾਅਦੇ ਪੂਰੇ ਨਹੀਂ ਕੀਤੇ। ਸਰਕਾਰ ਨੇ ਬੇਅਦਬੀ ਵਰਗੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਨਾ ਦੇ ਕੇ ਲੋਕਾਂ ਨੂੰ ਧੋਖਾ ਦਿੱਤਾ ਹੈ।