CM ਭਗਵੰਤ ਮਾਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ।

CM Bhagwant Mann

 

 

ਸ੍ਰੀ ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ।

ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਦਿੱਤੇ ਹਨ।

ਦੇਖੋ ਕਿਹੜੀਆਂ ਸੜਕਾਂ ਚੌੜੀਆਂ ਹੋਣਗੀਆਂ :-
ਖਾਨਪੁਰ ਵਾਇਆ ਸਰਹਿੰਦ ਸ਼ਹਿਰ ਲਈ ਜੀ.ਟੀ. ਰੋਡ - 5.70 ਕਿਲੋਮੀਟਰ
ਸਰਹਿੰਦ ਰੋਡ ਤੋਂ ਭਾਦੀ ਖੇੜੀ ਵਾਇਆ ਤਲਾਣੀਆਂ, ਫ਼ਿਰੋਜ਼ਪੁਰ, ਰਾਏਪੁਰ ਮਾਜਰੀ - 10.90 ਕਿਲੋਮੀਟਰ
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ - 2.50 ਕਿਲੋਮੀਟਰ
ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋ ਮਰਜਰਾ - 3.25 ਕਿਲੋਮੀਟਰ
ਸ਼ੇਖੂਪੁਰਾ ਤੋਂ ਖਾਨਪੁਰ ਵਾਇਆ ਕੁਸ਼ ਆਸ਼ਰਮ - 1.75 ਕਿਲੋਮੀਟਰ