4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਵੇਗੀ ਮਾਨ ਸਰਕਾਰ, 23 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਸਮਾਗਮ
23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ।
Bhagwant Mann
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਲੱਗੀ ਹੋਈ ਹੈ। ਮਾਨ ਸਰਕਾਰ ਪੰਜਾਬ ਪੁਲਿਸ ਵਿਚ ਕਾਂਸਟੇਬਲ ਚੁਣੇ ਗਏ ਨੌਜਵਾਨਾਂ ਨੂੰ ਇਕ ਹੋਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਦਰਅਸਲ ਸੀਐਮ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ।