ਦੁਖਦਾਈ ਖ਼ਬਰ: ਖੇਤਾਂ ਨੂੰ ਪਾਣੀ ਲਗਾਉਣ ਗਏ ਕਿਸਾਨ ਨੂੰ ਲੱਗਿਆ ਕਰੰਟ, ਹੋਈ ਦਰਦਨਾਕ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਕੇ ਵਿਚ ਸੋਗ ਦੀ ਲਹਿਰ

photo

 

ਅੰਮ੍ਰਿਤਸਰ: ਅੰਮ੍ਰਿਤਸਰ ਤੋ  ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸੰਗਤਪੁਰਾ ਵਿਖੇ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਦਿਲਬਾਗ ਸਿੰਘ (ਉਮਰ 60) ਪੁੱਤਰ ਕਰਤਾਰ ਸਿੰਘ ਵਜੋਂ ਹੋਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪਿੰਡ ਦੇ ਬਾਹਰਵਾਰ ਆਪਣੇ ਖੇਤਾਂ 'ਚ ਮੋਟਰ ਚਲਾਉਣ ਲਈ ਗਏ ਸਨ। ਜਿੱਥੇ ਉਹ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਨੂੰ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਾ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।