Moga News : ਮੋਗਾ 'ਚ ਨਸ਼ਾ ਤਸਕਰ ਦੀ 17.55 ਲੱਖ ਦੀ ਜਾਇਦਾਦ ਜ਼ਬਤ, ਤਿੰਨ ਸਾਲਾਂ ਤੋਂ ਸੀ ਜੇਲ੍ਹ ’ਚ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga News : ਪੁਲਿਸ ਨੇ ਜਾਇਦਾਦ ਦੇ ਬਾਹਰ ਲਗਾਇਆ ਨੋਟਿਸ 

ਪੁਲਿਸ ਨਸ਼ਾ ਤਸਕਰ ਦੇ ਘਰ ਦੇ ਬਾਹਰ ਨੋਟਿਸ ਲਗਾਉਂਦੀ ਹੋਈ

Moga News : ਮੋਗਾ ਜ਼ਿਲ੍ਹੇ ਦੇ ਪਿੰਡ ਲੰਡੇ ਦੇ ਇਕ ਨਸ਼ਾ ਤਸਕਰ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ’ਚ ਬੰਦ ਸੀ, ਜਿਸ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਮਾਲਸਰ ਦੀ ਪੁਲਿਸ ਨੇ ਉਸ ਦੀ 17.55 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਉਸ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ।

ਇਹ ਵੀ ਪੜੋ:Mohali News : ਅਦਾਲਤ ਨੇ ਸੜਕ ਹਾਦਸੇ ’ਚ ਮਾਰੇ 3 ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਦਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਐਨ.ਡੀ.ਪੀ.ਐਸ ਐਕਟ ਤਹਿਤ ਜੇਲ੍ਹ ਵਿਚ ਬੰਦ ਮੋਗਾ ਜ਼ਿਲ੍ਹੇ ਦੇ ਪਿੰਡ ਲੰਡੇ ਦਾ ਰਹਿਣ ਵਾਲਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਥਾਣਾ ਸਮਾਲਸਰ ਵਲੋਂ ਕਾਰਵਾਈ ਕਰਦਿਆਂ ਉਸ ਦੀ 17.55 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

(For more news apart from  Moga in drug trafficker Property worth 17.55 lakh seized, spent three years in jail News in Punjabi, stay tuned to Rozana Spokesman)