Chandigarh PGI 'ਚ ਭਲਕੇ ਤੋਂ ਅੰਸ਼ਿਕ ਤੌਰ 'ਤੇ ਸ਼ੁਰੂ ਹੋਣਗੀਆਂ OPD ਸੇਵਾਵਾਂ , ਅਜੇ ਸਿਰਫ਼ ਪੁਰਾਣੇ ਮਰੀਜ਼ਾਂ ਨੂੰ ਹੀ ਕੀਤਾ ਜਾਵੇਗਾ ਚੈੱਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵੇਂ ਮਰੀਜ਼ਾਂ ਦੀ ਨਹੀਂ ਹੋਵੇਗੀ ਰਜਿਸਟ੍ਰੇਸ਼ਨ

,Chandigarh PGI

Chandigarh News :  PGI ਚੰਡੀਗੜ੍ਹ 'ਚ ਫ਼ਿਲਹਾਲ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ ਹੈ। ਇਸ ਦੌਰਾਨ PGI 'ਚ OPD ਸੇਵਾਵਾਂ ਭਲਕੇ ਤੋਂ ਅੰਸ਼ਿਕ ਤੌਰ 'ਤੇ ਸ਼ੁਰੂ ਹੋਣਗੀਆਂ। PGI ਚੰਡੀਗੜ੍ਹ ਦੇ ਬੁਲਾਰੇ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਇਹ ਜਾਣਕਰੀ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਸਿਰਫ਼ ਪੁਰਾਣੇ ਮਰੀਜ਼ਾਂ ਨੂੰ ਹੀ ਚੈੱਕ ਕੀਤਾ ਜਾਵੇਗਾ ਅਤੇ ਪੁਰਾਣੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਸਵੇਰੇ 9.30 ਵਜੇ ਤੱਕ ਹੀ ਹੋਵੇਗੀ। 

ਅਗਲੇ ਨੋਟਿਸ ਤੱਕ ਓਪੀਡੀ ਵਿੱਚ ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਐਮਰਜੈਂਸੀ ਅਤੇ ਟਰਾਮਾ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।