Amritsar Airport Bomb Threat : ਈਮੇਲ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੰਗੇ ਕਰੋੜਾਂ ਰੁਪਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ -ਜੇਕਰ ਇੱਕ ਕਰੋੜ ਰੁਪਏ ਦਿੱਤੇ ਪਤੇ 'ਤੇ ਨਾ ਭੇਜੇ ਤਾਂ ਹਵਾਈ ਨੂੰ ਉਡਾ ਦਿੱਤਾ ਜਾਵੇਗਾ

Amritsar Airport Bomb Threat

Amritsar Airport Bomb Threat : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਕਿਸੇ ਅਣਜਾਣ ਸਖ਼ਸ਼ ਨੇ ਇੰਡੀਗੋ ਏਅਰਲਾਈਨ ਦੇ ਰਿਸੈਪਸ਼ਨ ਕਾਊਂਟਰ 'ਤੇ ਇੰਡੀਗੋ ਏਅਰਲਾਈਨ ਦੀ ਅਧਿਕਾਰਤ ਈਮੇਲ 'ਤੇ ਮੇਲ ਰਾਹੀਂ ਸੰਦੇਸ਼ ਦਿੱਤਾ ਕਿ ਉਸ ਵੱਲੋਂ ਹਵਾਈ ਅੱਡੇ 'ਤੇ ਛੇ ਬੰਬ ਲਗਾਏ ਹੋਏ ਹਨ।

ਜੇਕਰ ਇੱਕ ਕਰੋੜ ਰੁਪਏ ਉਸ ਵੱਲੋਂ ਦਿੱਤੇ ਗਏ ਪਤੇ 'ਤੇ ਨਾ ਭੇਜੇ ਤਾਂ ਹਵਾਈ ਨੂੰ ਉਡਾ ਦਿੱਤਾ ਜਾਵੇਗਾ। ਇਸ ਸੰਬੰਧੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਨ ਉਪਰੰਤ ਹਰਕਤ ਵਿਚ ਆਉਂਦਿਆਂ ਇਸ ਮਾਮਲੇ ਨਾਲ ਜੁੜੇ ਇਕ ਵਿਅਕਤੀ ਦੀ ਭਾਲ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ ਉਰਫ਼ ਸਾਬੀ ਪੁੱਤਰ ਦਰਸ਼ਨ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਿਲ ਕਰਕੇ ਬਾਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ 2 ਸਾਥੀਆਂ ਦੀ ਤਲਾਸ਼ ਅਜੇ ਵੀ ਜਾਰੀ ਹੈ।