Strike News: ਮਾਲ ਅਧਿਕਾਰੀਆਂ ਨੇ 19 ਅਗਸਤ ਦੀ ਹੜਤਾਲ ਨੂੰ ਲੈ ਕੇ ਕੀਤਾ ਇਹ ਐਲਾਨ
ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ।
Strike News: ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ 19 ਅਗਸਤ ਤੋਂ ਕੀਤੇ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਕੇਏਪੀ ਸਿਨ੍ਹਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਸ਼ਾਮਿਲ ਹੋਏ।ਮੀਟਿੰਗ ਵਿੱਚ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਐਸੋਸ਼ੀਏਸ਼ਨ ਨੇ ਹੜਤਾਲ ਵਾਪਸ ਲੈ ਲਈ ਹੈ।
ਇਹ ਵੀ ਪੜੋ:Mohali News : ਅਦਾਲਤ ਨੇ ਸੜਕ ਹਾਦਸੇ ’ਚ ਮਾਰੇ 3 ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ
ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦਿੱਤੀ ਸੀ ਚਿਤਾਵਨੀ
ਦੱਸ ਦੇਈਏ ਕਿ ਐਸੋਸੀਏਸ਼ਨ ਵੱਲੋਂ 18 ਅਗਸਤ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 19 ਅਗਸਤ ਤੋਂ ਉਹ ਸਮੂਹਿਕ ਛੁੱਟੀ ਉਤੇ ਜਾਣਗੇ।
ਕੀ ਕੰਮਕਾਜ ਰਹੇਗਾ ਠੱਪ
ਇਸ ਸਬੰਧੀ ਭਲਕੇ ਤੋਂ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਕਰਕੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਨਾਲ ਅਹੁਦੇਦਾਰਾਂ ਦੀ ਮੀਟਿੰਗ ਹੋਈ।
(For more news apart from Revenue officials made this announcement regarding the strike on August 19, stay tuned to Rozana Spokesman)