ਸਰਕਾਰੀ ਬੱਸ ਪੀਆਰਟੀਸੀ ਵਿੱਚੋਂ ਭਾਰੀ ਮਾਤਰਾ 'ਚ ਚੂਰਾ ਪੋਸਤ ਕੀਤਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਡਰਾਈਵਰ ਅਤੇ ਕੰਡਕਟਰ ਨੂੰ ਕੀਤਾ ਗ੍ਰਿਫ਼ਤਾਰ

Large quantity of crushed poppy seeds recovered from PRTC government bus

ਕਪੂਰਥਲਾ:  ਕਪੂਰਥਲਾ ਦੇ ਫਗਵਾੜਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵੱਲੋਂ ਫਗਵਾੜਾ ਬੱਸ ਸਟੈਂਡ ਤੇ ਪੀਆਰਟੀਸੀ ਬੱਸ ਦੀ ਚੈਕਿੰਗ ਕੀਤੀ ਅਤੇ ਬੱਸ ਚ ਡੋਡੇ ਚੂਰਾ ਪੋਸਤ ਬਰਾਮਦ ਕਰ ਕੇ ਡਰਾਈਵਰ ਅਤੇ ਕੰਡਕਟਰ ਖਿਲਾਫ ਫਗਵਾੜਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ।

ਇਸ ਮੌਕੇ ਡੀਐਸਪੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਉਹਦੇ ਤਹਿਤ ਕਾਰਵਾਈ ਕਰਦੇ ਹੋਏ ਇੱਕ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫਤਾਰ ਕੀਤਾ। ਉਹਨਾਂ ਦੱਸਿਆ ਕਿ ਇਹ ਬੱਸ ਦੇ ਡਰਾਈਵਰ ਅਤੇ ਕੰਡਕਟਰ ਪੁਰਾਣੇ ਸਮੇਂ ਤੋਂ ਇੱਕ ਨੈਟਵਰਕ ਦੇ ਜਰੀਏ ਚੂਰਾ ਪੋਸਟ ਡੋਡੇ ਸਪਲਾਈ ਕਰਦੇ ਸਨ ਸਾਨੂੰ ਇਸ ਦੀ ਇਨਫੋਰਮੇਸ਼ਨ ਮਿਲੀ ਸੀ ਇਸੇ ਤਹਿਤ ਹੀ ਇਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਡੀ ਐਸ ਪੀ ਨੂੰ ਦੱਸਿਆ ਕਿ ਇਹਨਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।