ਆਡਰੀਨੈਂਸ ਤਿਆਰਕਰਨਦੀਪ੍ਰਕਿਰਿਆ ਚ ਅਮਰਿੰਦਰਸਰਕਾਰ ਅਪਣੀ ਸ਼ਮੂਲੀਅਤਬਾਰੇਵ੍ਹਾਈਟਪੇਪਰਜਾਰੀ ਕਰੇ ਅਕਾਲੀ ਦਲ

ਏਜੰਸੀ

ਖ਼ਬਰਾਂ, ਪੰਜਾਬ

ਆਡਰੀਨੈਂਸ ਤਿਆਰ ਕਰਨ ਦੀ ਪ੍ਰਕਿਰਿਆ 'ਚ ਅਮਰਿੰਦਰ ਸਰਕਾਰ ਅਪਣੀ ਸ਼ਮੂਲੀਅਤ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ : ਅਕਾਲੀ ਦਲ

image

ਚੰਡੀਗੜ੍ਹ, 17 ਸਤੰਬਰ (ਨੀਲ ਭਲਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਖੇਤੀਬਾੜੀ ਬਾਰੇ ਤਿੰਨ ਕੇਂਦਰੀ ਆਰਡੀਨੈਂਸ ਤਿਆਰ ਕੀਤੇ ਜਾਣ ਦੀ ਪ੍ਰਕਿਰਿਆ ਵਿਚ ਅਪਣੀ ਤੇ ਕਾਂਗਰਸ ਸਰਕਾਰ ਦੀ ਸ਼ਮੂਲੀਅਤ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ 'ਤੇ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਰਡੀਨੈਂਸਾਂ ਵਿਚ ਸ਼ਾਮਲ ਵੱਖ ਵੱਖ ਮੱਦਾਂ ਦੀ ਹਮਾਇਤ ਕਰ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦਿਤਾ ਹੈ। ਅਕਾਲੀ ਦਲ ਨੇ ਜ਼ੋਰ ਦਿਤਾ ਕਿ ਕਾਂਗਰਸ ਪਾਰਟੀ ਨੂੰ ਘਟੀਆ ਡਰਾਮੇਬਾਜ਼ੀ ਕਰਨ ਦੀ ਥਾਂ ਦਿੱਲੀ ਵਿਚ ਅਪਣੇ ਚੋਣ ਮਨੋਰਥ ਪੱਤਰ ਸਾੜ ਦੇਣੇ ਚਾਹੀਦੇ ਹਨ ਕਿਉਂਕਿ ਇਹ ਕਾਂਗਰਸ ਪਾਰਟੀ ਸੀ ਜਿਸ ਨੇ 2019 ਦੇ ਅਪਣੇ ਚੋਣ ਮਨੋਰਥ ਪੱਤਰ ਵਿਚ ਕਿਹਾ ਸੀ ਕਿ ਸੱਤਾ ਵਿਚ ਆਉਣ 'ਤੇ ਉਹ ਏਪੀਐਮਸੀ ਐਕਟ ਖ਼ਤਮ ਕਰ ਦੇਵੇਗੀ ਅਤੇ ਮੁਕਤ ਅੰਤਰ ਰਾਜੀ ਵਪਾਰ ਬਿਨਾਂ ਕਿਸੇ ਪਾਬੰਦੀ ਦੇ ਕਰਨ ਦੀ ਆਗਿਆ ਦੇਵੇਗੀ। ਇਥੇ ਇਕ ਵਰਚੁਅਲ ਪ੍ਰੈੱਸ ਕਾਨਫ਼ਰੰਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਆਰਡੀਨੈਂਸਾਂ ਦੀ ਹਮਾਇਤ ਵਿਚ ਅਪਣੀ ਸ਼ਮੂਲੀਅਤ 'ਤੇ ਪਰਦਾ ਪਾਉਣ ਲਈ ਕੋਰੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ ਮੁੱਖ ਮੰਤਰੀ ਉਸ ਉਚ ਤਾਕਤੀ ਕਮੇਟੀ ਦੇ ਮੈਂਬਰ ਸਨ ਜਿਸਨੇ ਆਰਡੀਨੈਂਸ ਤਿਆਰ ਕੀਤੇ ਬਲਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਮੇਟੀ ਦੀ ਮੁੰਬਈ ਵਿਚ ਹੋਈ ਮੀਟਿੰਗ ਵਿਚ ਭਾਗ ਵੀ ਲਿਆ। ਡਾ. ਚੀਮਾ ਨੇ ਕਿਹਾ ਕਿ ਇਥੇ ਹੀ ਬੱਸ ਨਹੀ ਕਾਂਗਰਸ ਸਰਕਾਰ ਨੇ ਕੇਂਦਰ ਨੂੰ ਇਕ ਛੇ ਸਫ਼ਿਆਂ ਦਾ ਨੋਟ ਵੀ ਭੇਜਿਆ ਜਿਸ ਵਿਚ ਆਰਡੀਨੈਂਸਾਂ ਬਾਰੇ ਹੋਈ ਚਰਚਾ 'ਤੇ ਇਸਦਾ ਪ੍ਰਤੀਕਰਮ ਦਸਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਬਿਨਾਂ ਸ਼ੱਕ ਸਾਬਤ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਨੇ ਇਹ ਆਰਡੀਨੈਂਸ ਤਿਆਰ ਕਰਨ ਵਿਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ।