ਮੁੱਖ ਮੰਤਰੀ ਨੇ ਕੀਤਾ PAU  ਦੇ ਵਰਚੂਆਲ ਕਿਸਾਨ ਮੇਲੇ ਦਾ ਉਦਘਾਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਦਘਾਟਨੀ ਸਮਾਰੋਹ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੀ ਹੋਏ ਸ਼ਾਮਲ

PAU

ਲੁਧਿਆਣਾ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਅਤੇ 19 ਸਤੰਬਰ 2020 ਨੂੰ ਦੋ ਰੋਜ਼ਾ ਵਰਚੂਆਲ ਕਿਸਾਨ ਮੇਲਾ ਅਯੋਜਿਤ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਆਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ।

ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਦੀ ਅਗਵਾਈ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਬਲਦੇਵ ਸਿੰਘ ਢਿੱਲੋਂ ਪਦਮ ਸ੍ਰੀ ਵੱਲੋਂ ਕੀਤੀ ਗਈ। ਇਸ ਆਨਲਾਈਨ ਉਦਘਾਟਨੀ ਸਮਾਰੋਹ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੀ ਸ਼ਾਮਲ ਹੋਏ ।

ਵਰਚੂਅਲ ਕਿਸਾਨ ਮੇਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੈਬਨਿਟ ਮੰਤਰੀਆਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾਕਟਰ ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਇਸ ਵਾਰ ਕਿਸਾਨ ਮੇਲੇ ਦਾ ਵਿਸ਼ਾ 'ਵੀਰਾ ਸਾੜ ਨਾ ਪਰਾਲੀ, ਮਿੱਟੀ- ਪਾਣੀ ਦੀ ਸੰਭਾਲ,ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ' ਹੈ।