ਫੂਡ ਪ੍ਰੋਸੈਸਿੰਗ ਖੇਤਰ 'ਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਲਾਹਕਾਰ ਕਮੇਟੀ ਦਾ ਗਠਨ

ਏਜੰਸੀ

ਖ਼ਬਰਾਂ, ਪੰਜਾਬ

ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਫੂਡ ਪ੍ਰੋਸੈਸਿੰਗ ਮੰਤਰੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ

Punjab Government constitutes Advisory Panel to promote investment in food processing sector

ਚੰਡੀਗੜ੍ਹ, 18 ਸਤੰਬਰ: ਸੂਬੇ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਵੇਸ਼ ਨੂੰ ਵਧਾਉਣ ਲਈ, ਪੰਜਾਬ ਸਰਕਾਰ ਵਲੋਂ ਅੱਜ ਇੱਕ ਸਲਾਹਕਾਰ ਕਮੇਟੀ ਗਠਿਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਫੂਡ ਪ੍ਰੋਸੈਸਿੰਗ ਮੰਤਰੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ, ਚੇਅਰਮੈਨ ਮਿਲਕਫੈਡ ਪੰਜਾਬ ਅਤੇ ਚੇਅਰਮੈਨ ਮਾਰਕਫੈੱਡ ਇਸ ਕਮੇਟੀ ਦੇ ਨਾਨ ਆਫੀਸਲ ਮੈਂਬਰ ਹੋਣਗੇ।

ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਵਿਕਾਸ), ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ, ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ (ਪੀ.ਬੀ.ਆਈ.ਪੀ.) ਦੇ ਪ੍ਰਮੁੱਖ ਸਕੱਤਰ ਇਸ ਕਮੇਟੀ ਦੇ ਅਧਿਕਾਰਤ ਮੈਂਬਰ ਹੋਣਗੇ।

ਇਸ ਕਮੇਟੀ ਦੇ ਢਾਂਚੇ ਬਾਰੇ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਡਾ. ਏ.ਆਰ.ਸ਼ਰਮਾ ਸੀ.ਐਮ.ਡੀ. ਰਿਸੇਲਾ ਹੈਲਥ ਫੂਡਜ਼ ਲਿਮਟਿਡ, ਸ੍ਰੀ ਪਿਆਰਾ ਲਾਲ ਸੇਠ ਸੂਬਾ ਪ੍ਰਧਾਨ, ਪੰਜਾਬ ਪ੍ਰਦੇਸ਼ ਵਪਾਰ ਮੰਡਲ, ਸ੍ਰੀ ਅਜੈ ਕੁਮਾਰ ਕੋਹਿਨੂਰ ਐਗਰੋ ਫੂਡਜ਼, ਸ੍ਰੀ ਨਰਿੰਦਰ ਗੋਇਲ ਐਨ.ਕੇ. ਐਗਰੋ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ, ਸ਼੍ਰੀ ਵਿਜੇ ਗਰਗ ਸ਼ਿਵਾ ਪੋਲਟਰੀ ਇਕਊਪਮੈਂਟਸ, ਜਗਤ ਮੋਹਨ ਅਗਰਵਾਲ ਪਾਇਨੀਅਰ ਇੰਡਸਟਰੀ ਲਿਮਟਡ, ਸ੍ਰੀ ਅਨੂਪ ਬੈਕਟਰ ਮੈਸਰਜ਼ ਬੈਕਟਰ ਅਤੇ

ਬੇਕਸ ਬੈਸਟ ਫੂਡ ਲਿਮ., ਸ੍ਰੀ ਸਚਿਤ ਮਦਾਨ ਸੀਈਓ ਮੈਸਰਜ਼ ਟੈਕਨੀਕੋ ਐਗਰੀ ਸਾਇੰਸਜ਼ ਲਿਮਟਿਡ ਨੂੰ ਇਸ ਕਮੇਟੀ ਦੇ ਗੈਰ-ਸਰਕਾਰੀ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਦੇ ਮਿਸ਼ਨ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਇਸ ਕਮੇਟੀ ਦੇ ਮੈਂਬਰ ਕਨਵੀਨਰ ਹੋਣਗੇ। ਉਨ੍ਹਾਂ ਕਿਹਾ ਕਿ ਨਿਯਮਾਂ ਅਤੇ ਸ਼ਰਤਾਂ ਦੇ ਅਨੁਸਾਰ ਕਮੇਟੀ ਨਵੇਂ ਨਿਵੇਸ਼ ਲਈ ਸੰਭਾਵਤ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਦੋ ਮਹੀਨਿਆਂ ਵਿੱਚ ਘੱਟੋ ਘੱਟ ਇੱਕ ਵਾਰ ਮੀਟਿੰਗ ਕਰੇਗੀ।