ਸੋਨੀਆ ਗਾਂਧੀ ਨੂੰ ਬੋਲੇ ਕੈਪਟਨ, 'ਜੇ ਮੈਨੂੰ CM ਅਹੁਦੇ ਤੋਂ ਹਟਾਇਆ ਤਾਂ ਮੈਂ ਅਸਤੀਫ਼ਾ ਦੇ ਦਿਆਂਗਾ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਹੈ।

Captain Amarinder Singh And Sonia Gandhi

ਨਵੀਂ ਦਿੱਲੀ: ਪੰਜਾਬ ਕਾਂਗਰਸ ਦੀ ਅੰਦਰੂਨੀ ਜੰਗ ਵਿਚਾਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਹੈ। ਉਹਨਾਂ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ,’ਉਹ ਇਸ ਤਰ੍ਹਾਂ ਦੇ ਅਪਮਾਨ ਨਾਲ ਕਾਂਗਰਸ ਵਿਚ ਨਹੀਂ ਰਹਿ ਸਕਦੇ’।

ਹੋਰ ਪੜ੍ਹੋ: ਇਨਕਮ ਟੈਕਸ ਵਿਭਾਗ ਦਾ ਦਾਅਵਾ- ਸੋਨੂੰ ਸੂਦ ਨੇ ਕੀਤੀ 20 ਕਰੋੜ ਤੋਂ ਜ਼ਿਆਦਾ ਦੀ ਟੈਕਸ ਚੋਰੀ

ਉਹਨਾਂ ਕਿਹਾ ਕਿ, ‘ਇਸ ਤਰ੍ਹਾਂ ਦਾ ਅਪਮਾਨ ਕਾਫੀ ਹੋ ਚੁੱਕਾ ਹੈ। ਇਹ ਤੀਜੀ ਵਾਰ ਹੋ ਰਿਹਾ ਹੈ। ਮੈਂ ਇਸ ਤਰ੍ਹਾਂ ਪਾਰਟੀ ਵਿਚ ਨਹੀਂ ਰਹਿ ਸਕਦਾ’। ਦੱਸ ਦਈਏ ਕਿ ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਮੰਗਿਆ ਹੈ ਪਰ ਕੈਪਟਨ ਅਮਰਿੰਦਰ ਦੇ ਕਰੀਬੀਆਂ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ।

ਹੋਰ ਪੜ੍ਹੋ: ਟੀਕਾਕਰਣ ਦੇ ਰਿਕਾਰਡ ਵੇਖ ਕੇ ਇੱਕ ਪਾਰਟੀ ਨੂੰ ਚੜ੍ਹਿਆ ਬੁਖਾਰ- ਪੀਐਮ ਮੋਦੀ

ਆਲ ਇੰਡੀਆ ਕਾਂਗਰਸ ਕਮੇਟੀ ਨੇ ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਵਿਵਾਦ ਦੇ ਵਿਚਕਾਰ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਇਹ ਐਲਾਨ ਕੀਤਾ।