ਹਾਈਕਮਾਨ ਨੇ ਮੰਗਿਆ ਕੈਪਟਨ ਅਮਰਿੰਦਰ ਤੋਂ ਅਸਤੀਫ਼ਾ: ਸੂਤਰ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ, ਹੋ ਸਕਦਾ ਹੈ ਵੱਡਾ ਫੈਸਲਾ

High Command demands Capt Amarinder's resignation: Sources

 

ਚੰਡੀਗੜ੍ਹ: ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਮਚ ਗਈ ਹੈ। ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਮੰਗਿਆ ਹੈ ਪਰ ਕੈਪਟਨ ਅਮਰਿੰਦਰ ਦੇ ਕਰੀਬੀਆਂ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਵਿਵਾਦ ਦੇ ਵਿਚਕਾਰ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਇਹ ਐਲਾਨ ਕੀਤਾ।