ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁਹੰਮਦ ਮੁਸਤਫਾ ਦਾ ਬਿਆਨ, ਕਿਹਾ ਚੰਗਾ ਆਗੂ ਚੁਣਨ ਦਾ ਮੌਕਾ

ਏਜੰਸੀ

ਖ਼ਬਰਾਂ, ਪੰਜਾਬ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਆਈਪੀਐਸ ਅਫ਼ਸਰ ਮੁਹੰਮਦ ਮੁਸਤਫਾ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ।

Mohammad Mustafa statement before Punjab Legislature Party meeting

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਆਈਪੀਐਸ ਅਫ਼ਸਰ ਮੁਹੰਮਦ ਮੁਸਤਫਾ (Mohammad Mustafa) ਨੇ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ (Punjab Legislature Party meeting) ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਪਾਰਟੀ ਵਿਧਾਇਕਾਂ ਕੋਲ ਹੁਣ ਚੰਗਾ ਆਗੂ ਚੁਣਨ ਦਾ ਮੌਕਾ ਹੈ।

ਹੋਰ ਪੜ੍ਹੋ: ਕਾਬੁਲ ਡਰੋਨ ਹਮਲੇ ਨੂੰ ਅਮਰੀਕਾ ਨੇ ਦੱਸਿਆ ਵੱਡੀ ਭੁੱਲ, ਹਮਲੇ ਵਿਚ ਮਾਰੇ ਗਏ ਨਿਰਦੋਸ਼ ਲੋਕ

ਉਹਨਾਂ ਕਿਹਾ ਕਿ 2017 ਵਿਚ ਪੰਜਾਬ ਨੇ ਕਾਂਗਰਸ ਨੂੰ 80 ਵਿਧਾਇਕ ਦਿੱਤੇ। ਅਫਸੋਸ ਦੀ ਗੱਲ ਹੈ ਕਿ ਵਿਧਾਇਕਾਂ ਨੂੰ ਹੁਣ ਤੱਕ ਕਾਂਗਰਸ ਦਾ ਮੁੱਖ ਮੰਤਰੀ ਨਹੀਂ ਮਿਲਿਆ। ਸਾਢੇ ਚਾਰ ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਪਾਰਟੀ ਕੋਲ ਅਗਲੇ 5 ਸਾਲ ਲਈ ਚੰਗਾ ਆਗੂ ਚੁਣਨ ਦਾ ਮੌਕਾ ਹੈ। ਉਹਨਾਂ ਨੇ ਇਸ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

ਹੋਰ ਪੜ੍ਹੋ: ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ, ਹੋ ਸਕਦਾ ਹੈ ਵੱਡਾ ਫੈਸਲਾ

ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚਾਲੇ ਜਾਰੀ ਅੰਦਰੂਨੀ ਲੜਾਈ ਦੇ ਚਲਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਨੇ ਸ਼ਨੀਵਾਰ ਨੂੰ ਸੂਬੇ ਦੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਸੱਦੀ ਹੈ। ਇਸ ਸਬੰਧੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਜਾਣਕਾਰੀ ਦਿੱਤੀ ਹੈ।