ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੇਸਾਂ ਦੀ ਸੁਣਵਾਈ ਲਈ ਆਉਣ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ, ਨਹੀਂ ਹੋਵੇਗਾ ਅੱਜ ਕੰਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਕੀਲ ਸ਼ੰਭੂ ਦੱਤ ਸ਼ਰਮਾ ਦੀ ਮੌਤ ਕਾਰਨ ਕੰਮ ਕੀਤਾ ਮੁਲਤਵੀ

punjab and Haryana High Court

 

ਚੰਡੀਗੜ੍ਹ: ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਅੱਜ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਕੰਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਡਾਇਮੰਡ ਲੀਗ: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਮਗਾ

ਬਾਰ ਦਾ ਕਹਿਣਾ ਹੈ ਕਿ ਅੱਜ ਹਾਈ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਲਈ ਆਉਣ ਵਾਲੇ ਲੋਕ ਅਦਾਲਤ ਵਿੱਚ ਆਉਣ ਤੋਂ ਗੁਰੇਜ਼ ਕਰਨ। ਇਸ ਨਾਲ ਸਮਾਂ ਅਤੇ ਯਾਤਰਾ ਦੀ ਪਰੇਸ਼ਾਨੀ ਦੀ ਬੱਚਤ ਹੋ ਸਕਦੀ ਹੈ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (18 ਸਤੰਬਰ 2023)

ਵਰਨਣਯੋਗ ਹੈ ਕਿ ਸੀਨੀਅਰ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਹਾਈ ਕੋਰਟ ਵਿੱਚ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ।