photo
 		 		
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਨਾਲ ਲੱਗਦੇ ਪਿੰਡ ਮੁੰਡਾ ਵਿਖੇ ਦੋ ਮਾਸੂਮ ਬੱਚਿਆਂ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ
ਗੁਰਦਿੱਤ ਸਿੰਘ 8, ਭਰਾ ਪ੍ਰਿੰਸਪਾਲ ਸਿੰਘ 10 ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਮਾਸੂਮ ਬੱਚੇ ਆਪਣੇ ਘਰ ਵਿਚ ਸੁੱਤੇ ਹੋਏ ਸਨ ਅਤੇ ਇਸੇ ਦੌਰਾਨ ਹੀ ਉਨ੍ਹਾਂ ਨੂੰ ਦਰਦ ਹੋਣ ਲੱਗਾ ਉਨ੍ਹਾਂ ਨੇ ਇਸ ਦੀ ਸੂਚਨਾ ਆਪਣੇ ਪਰਿਵਾਰ ਨੂੰ ਦਿਤੀ।
ਪਰਿਵਾਰ ਵਲੋਂ ਜਦ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਦੋਵਾਂ ਮਾਸੂਮ ਬੱਚਿਆਂ ਦੀ ਮੌਤ ਹੋ ਗਈ।