ਅਕਾਲੀ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ 'ਤੇ ਭੜਕੇ ਮਜੀਠੀਆ!

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ 'ਤੇ ਧੱਕੇਸ਼ਾਹੀ ਦੇ ਲਾਏ ਆਰੋਪ!

Akali Worker and Bikram Singh Majithia

ਲੁਧਿਆਣਾ: ਪੰਜਾਬ 'ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭੱਖ ਚੁੱਕਿਆ ਹੈ। ਇਸ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਓਥੇ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਂਗਰਸ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਜਾ ਰਹੇ ਹਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਘਿਰਾਓ ਕੀਤਾ ਹੈ। ਓਥੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ਼ ਮੋਰਚਾ ਲਾਇਆ ਹੈ। ਜਿੱਥੇ ਮਜੀਠੀਆ ਵੱਲੋਂ ਜਗਰਾਓਂ ਦੇ ਐੱਸ.ਐੱਸ.ਪੀ ਸੰਦੀਪ ਗੋਇਲ ਕੋਲੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਮੰਗ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਹੁੰਦਾ ਹੈ ਪਰ ਉਹੀ ਉਹਨਾਂ ਤੋਂ ਖੋਹੇ ਜਾ ਰਹੇ ਹਨ।

ਚੋਣ ਲੜਨ ਵਾਲੇ ਪਰਵਾਰ ਨਾਲ ਧੱਕਾ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਉਹਨਾਂ ਦੇ ਆਗੂਆਂ ਨੂੰ ਗੈਗਸਟਰਾਂ ਤੋਂ ਫੋਨ ਕਰਵਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ ਵਰਕਰਾਂ ਨਾਲ ਧੱਕਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਪ੍ਰਤੀ ਇਨਸਾਫ਼ ਚਾਹੀਦਾ ਹੈ। ਦੱਸ ਦੇਈਏ ਕਿ ਬਿਕਰਮ ਮਜੀਠੀਆ ਨੇ ਆਰੋਪ ਲਾਇਆ ਹੈ ਕਿ ਪੁਲਿਸ ਵੱਲੋਂ ਕਾਂਗਰਸ ਦੀ ਸਹਿ 'ਤੇ ਅਕਾਲੀ ਵਰਕਰਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਅਤੇ ਝੂਠੇ ਪਰਚੇ ਪਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਮੌਜੂਦ ਸਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।