
ਮੋਹਾਲੀ ਦੇ ਪਿੰਡ ਕੁੰਭੜਾ ’ਚ ਅੱਜ ਸਵੇਰੇ ਸ਼ੁੱਕਰਵਾਰ ਤੜਕੇ ਇੱਕ ਵਿਅਕਤੀ ਨੂੰ ਤਿੰਨ...
ਮੋਹਾਲੀ: ਮੋਹਾਲੀ ਦੇ ਪਿੰਡ ਕੁੰਭੜਾ ’ਚ ਅੱਜ ਸਵੇਰੇ ਸ਼ੁੱਕਰਵਾਰ ਤੜਕੇ ਇੱਕ ਵਿਅਕਤੀ ਨੂੰ ਤਿੰਨ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਵੀਰ ਸਿੰਘ ਨਾਂਅ ਦਾ ਇਹ ਵਿਅਕਤੀ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹੈ ਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਵੀਰ ਸਿੰਘ ਅਸਲ ’ਚ ਸਾਲ 2015 ਦੇ ਇੱਕ ਕਤਲ ਕੇਸ ਦਾ ਚਸ਼ਮਦੀਦ ਗਵਾਹ ਹੈ। ਉਸ ਦੇ ਤਿੰਨ ਗੋਲੀਆਂ ਲੱਗੀਆਂ ਹਨ। ਇਸ ਵੇਲੇ ਉਹ ਫ਼ੌਰਟਿਸ ਹਸਪਤਾਲ ’ਚ ਜ਼ੇਰੇ ਇਲਾਜ ਹੈ।
Murder Case
ਪੁਲਿਸ ਦੀ ਮੁਢਲੀ ਜਾਂਚ ਤੋਂ ਇਹ ਖ਼ੁਲਾਸਾ ਹੋਇਆ ਹੈ ਕਿ ਪੀੜਤ ਵੀਰ ਸਿੰਘ ਉਸ ਕਤਲ ਕਾਂਡ ਦਾ ਚਸ਼ਮਦੀਦ ਗਵਾਹ ਹੈ। ਜਿਸ ਵਿੱਚ ਕਥਿਤ ਤੌਰ ’ਤੇ ਇੱਕ ਐੱਨਆਰਆਈ ਨੇ ਅਕਤੂਬਰ 2015 ’ਚ ਕੁੰਭੜਾ ਦੀਆਂ ਟ੍ਰੈਫ਼ਿਕ ਲਾਈਟਾਂ ਉੱਤੇ ਆਪਣੇ ਦੋਸਤ ਨੂੰ ਗੋਲੀ ਮਾਰ ਦਿੱਤੀ ਸੀ। ਸ਼ੱਕੀ ਮੁਲਜ਼ਮ ਤਿੰਨ ਕੁ ਮਹੀਨੇ ਪਹਿਲਾਂ ਜ਼ਮਾਨਤ ’ਤੇ ਰਿਹਾਅ ਹੋ ਗਿਆ ਸੀ।
Murder Case
ਉਹ ਪਿਛਲੇ ਕੁਝ ਸਮੇਂ ਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਗਾਤਾਰ ਧਮਕੀਆਂ ਦੇ ਰਿਹਾ ਸੀ ਕਿ ਉਹ ਅਦਾਲਤ ਵਿੱਚ ਗਵਾਹੀ ਨਾ ਦੇਵੇ, ਨਹੀਂ ਤਾਂ ਉਸ ਦਾ ਹਸ਼ਰ ਠੀਕ ਨਹੀਂ ਹੋਵੇਗਾ।ਪੁਲਿਸ ਹੁਣ ਇਸ ਮਾਮਲੇ ਦੀ ਤਹਿ ਤੱਕ ਜਾਣ ਦੇ ਜਤਨ ਕਰ ਰਹੀ ਹੈ। ਪੀੜਤ ਵੀਰ ਸਿੰਘ ਪਰਜਾਪਤ ਭਾਈਚਾਰੇ ਨਾਲ ਸਬੰਧਤ ਹਨ।