ਭਾਜਪਾ ਦੇ ਸੂਬਾ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਤੋਂ ਦਿਤਾ ਅਸਤੀ
ਭਾਜਪਾ ਦੇ ਸੂਬਾ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਤੋਂ ਦਿਤਾ ਅਸਤੀਫ਼ਾ
ਕਿਸਾਨਾਂ ਨਾਲ ਖੜੇ ਹੋਣ ਦਾ ਕੀਤਾ ਫ਼ੈਸਲਾ
ਚੰਡੀਗੜ੍ਹ, 17 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਖੇਤੀ ਕਾਨੂੰਨਾਂ ਵਿਰੁਧ ਸ਼ੁਰੂ ਹੋਈ ਕਿਸਾਨੀ ਲਹਿਰ ਭਾਰਤੀ ਜਨਤਾ ਪਾਰਟੀ ਲਈ ਖ਼ਤਰਨਾਕ ਸਾਬਤ ਹੋ ਰਹੀ ਹੈ। ਜਿਥੇ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਲਾਗੂ ਕਰਨ 'ਤੇ ਬੇਜ਼ਿੱਦ ਹੈ ਉਥੇ ਕਿਸਾਨਾਂ ਦੇ ਰੋਹ ਅੱਗੇ ਪੰਜਾਬ ਵਿਚ ਪਾਰਟੀ ਦੇ ਸਿਰਕੱਢ ਆਗੂ ਵੀ ਭਾਜਪਾ ਤੋਂ ਪਿਛੇ ਹਟਣ ਲੱਗੇ ਹਨ। ਅੱਜ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਅਪਣੇ ਆਹੁਦਿਆਂ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਨੂੰ ਅਲਵਿਦਾ ਕਹਿ ਦਿਤਾ ਹੈ।
ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਅਪਣਾ ਅਸਤੀਫ਼ਾ ਭੇਜਿਆ ਹੈ। ਇਸ ਸਬੰਧੀ ਗੱਲ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਲ ਦੇ ਕਾਨੂੰਨ ਬਣਨ ਤੋਂ ਪਹਿਲਾਂ ਉਨਾਂ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਇਸ ਬਾਰੇ ਚਰਚਾ ਕੀਤੀ ਗਈ ਸੀ। ਜਿਸ ਸਬੰਧੀ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਾਣੂ ਕਰਵਾਇਆ ਗਿਆ। ਕਿਸਾਨਾਂ ਦੀ ਆਵਾਜ਼ ਸਰਕਾਰ ਤੇ ਪਾਰਟੀ ਤਕ
ਪਹੁੰਚਾਉਣ ਲਈ ਉਨਾਂ ਨੇ ਕਈ ਵਾਰ ਕੋਸ਼ਿਸ਼ ਕੀਤੀ ਪਰ ਕਿਤੇ ਸੁਣਵਾਈ ਹੀ ਨਹੀ ਹੋਈ। ਕੰਗ ਨੇ ਕਿਹਾ ਕਿ ਪਾਰਟੀ ਵਿਚ ਕਿਸਾਨੀ ਮਸਲੇ ਨੂੰ ਲੈ ਕੇ ਕੋਈ ਕੁੱਝ ਵੀ ਸੁਣਨ ਦੀ ਬਜਾਏ ਇਨਾਂ ਬਿਨਾਂ ਦੇ ਸਿਰਫ਼ ਪ੍ਰਚਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਪਾਰਟੀ ਉਹ ਪਾਰਟੀ ਵਿਚ ਘੁਟਣ ਮਹਿਸੂਸ ਕਰ ਰਹੇ ਸਨ।
ਕੰਗ ਨੇ ਕਿਹਾ ਕਿ ਪੰਜਾਬ ਦਾ ਮੁੱਢਲਾ ਕਿੱਤਾ ਤੇ ਦੇਸ਼ ਦੀ ਰੀੜ ਦੀ ਹੱਡੀ ਸਾਡਾ ਕਿਸਾਨ ਹੈ ਪਰ ਭਾਜਪਾ ਇਸ ਨੂੰ ਸਮਝਣਾ ਨਹੀਂ ਚਾਹੁੰਦੀ ਹੈ। ਇਸ ਲਈ ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਖੜ੍ਹਦਿਆਂ 'ਤੇ ਪਾਰਟੀ ਨੂੰ ਅਲਵਿਦਾ ਕਿਹਾ ਹੈ ਤੇ ਹੁਣ ਉਹ ਵੀ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨਗੇ।
ਫ਼ੋਟੋ : ਮਾਲਵਿੰਦਰ ਸਿੰਘ ਕੰਗ