ਮੱਧ ਪ੍ਰਦੇਸ਼ ਉਪ ਚੋਣਾਂ ਨਵਜੋਤ ਸਿੰਘ ਸਿੱਧੂ ਦਾ ਨਾਂ ਸਟਾਰ ਪ੍ਰਚਾਰਕਾਂ 'ਚ ਸ਼ਾਮਲ
ਬੀਤੇ ਦਿਨਾਂ 'ਚ ਇਹ ਅੰਦਾਜ਼ੇ ਲਾਏ ਜਾ ਰਹੇ ਸਨ ਕਿ ਕਾਂਗਰਸ ਹਾਈ ਕਮਾਨ ਸਿੱਧੂ ਨਾਲ ਨਾਰਾਜ਼ ਹੈ
Navjot Sidhu
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਬਿਹਾਰ 'ਚ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਬਾਹਰ ਰੱਖੇ ਗਏ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ ਉਪ ਚੋਣਾਂ ਦੌਰਾਨ ਪ੍ਰਚਾਰ ਕਰਨਗੇ। ਮੱਧ ਪ੍ਰਦੇਸ਼ ਕਾਂਗਰਸ ਵਲੋਂ ਅੱਜ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ।
ਬੀਤੇ ਦਿਨਾਂ 'ਚ ਇਹ ਅੰਦਾਜ਼ੇ ਲਾਏ ਜਾ ਰਹੇ ਸਨ ਕਿ ਕਾਂਗਰਸ ਹਾਈ ਕਮਾਨ ਸਿੱਧੂ ਨਾਲ ਨਾਰਾਜ਼ ਹੈ ਇਸ ਲਈ ਉਨ੍ਹਾਂ ਦਾ ਨਾਂ ਬਿਹਾਰ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਪਰ ਅੱਜ ਦੀ ਸੂਚੀ ਨੇ ਇਹ ਸਪੱਸ਼ਟ ਕਰ ਦਿਤਾ ਕਿ ਸਿੱਧੂ ਲਈ ਕਾਂਗਰਸ ਪਾਰਟੀ 'ਚ ਸੱਭ ਅੱਛਾ ਹੈ।