ਸ਼ਵੇਤ ਮਲਿਕ ਦੇ ਘਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਏਜੰਸੀ

ਖ਼ਬਰਾਂ, ਪੰਜਾਬ

ਸ਼ਵੇਤ ਮਲਿਕ ਦੇ ਘਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

image

ਅੰਮ੍ਰਿਤਸਰ, 17 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ 17 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਦੇ ਸੱਦੇ ਨੂੰ ਹੁੰਗਾਰਾ ਭਰਦਿਆਂ ਕਿਰਤੀ ਕਿਸਾਨ ਯੂਨੀਅਨ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੈਂਕੜੇ ਕਾਰਕੁਨਾਂ ਨੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 17ਵੇਂ ਦਿਨ ਰੈਲੀ ਕਰਨ ਤੋਂ ਬਾਅਦ ਸੈਂਕੜੇ ਕਿਸਾਨਾਂ ਨੇ ਸ਼ਵੇਤ ਮਲਿਕ ਦੇ ਘਰ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਪ੍ਰਧਾਨ ਮੰਤਰੀ ਵਿਰੁਧ ਕਿਸਾਨਾਂ ਦੀਆਂ ਮੰਗਾਂ ਵਲ ਧਿਆਨ ਨਾ ਦੇਣ ਕਾਰਨ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦਾ ਮੰਤਰੀ ਮੰਡਲ ਤੇ ਸਮੁੱਚੀ ਭਾਜਪਾ ਲੀਡਰਸਪਿ ਕੰਪਨੀਆਂ ਦੇ ਫ਼ਾਇਦੇ ਵਾਲੇ ਕਾਨੂੰਨਾਂ ਨੂੰ ਕਿਸਾਨ ਪੱਖੀ ਸਾਬਤ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੇ ਹਨ ਜਿਸ ਤੋਂ ਉਨ੍ਹਾਂ ਦੀ ਕੰਪਨੀਆਂ ਦੀ ਭਗਤੀ ਜੱਗ ਜ਼ਾਹਰ ਹੁੰਦੀ ਹੈ।