ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ 'ਚ 'ਆਪ' ਦੀ ਜਥੇਬੰਦੀ CYSS ਨੂੰ ਮਿਲੀ ਸ਼ਾਨਦਾਰ ਜਿੱਤ 

ਏਜੰਸੀ

ਖ਼ਬਰਾਂ, ਪੰਜਾਬ

ਆਯੂਸ਼ ਖਟਕੜ ਚੁਣੇ ਗਏ ਪ੍ਰਧਾਨ

Punjab University Student Council Elections

ਚੰਡੀਗੜ੍ਹ - ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ ਤੇ ਆਮ ਆਦਮੀ ਪਾਰਟੀ ਦੀ ਵਿਦਿਆਰਥੀ ਜਥੇਬੰਦੀ CYSS ਨੂੰ ਵੱਡੀ ਜਿੱਤ ਮਿਲੀ ਹੈ। ਇਸ ਜਥੇਬੰਦੀ ਦਾ ਪ੍ਰਧਾਨ ਆਯੂਸ਼ ਖਟਕੜ ਨੂੰ ਬਣਾਇਆ ਗਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿੱਚ ਪਹਿਲੀ ਵਾਰ ਚੋਣ ਲੜੀ ਹੈ।

ਦੂਜੇ ਪਾਸੇ ਪਾਰਟੀ ਸ਼ੁਰੂਆਤੀ ਦੌਰ ਵਿਚ ਹੀ ਅੱਗੇ ਨਜ਼ਰ ਆ ਰਹੀ ਸੀ। ਜਥੇਬੰਦੀ ਹੁਣ ਤੱਕ ਦੇ ਗੇੜਾਂ ਦੀ ਗਿਣਤੀ ਵਿਚ ਸਭ ਤੋਂ ਅੱਗੇ ਸੀ। ਯੂਨੀਵਰਸਿਟੀ ਦੇ ਕਈ ਵਿਭਾਗਾਂ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਗਿਣਤੀ ਵਿੱਚ ਛਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਸਭ ਤੋਂ ਅੱਗੇ ਰਹੀ। ਜ਼ਿਕਰਯੋਗ ਹੈ ਕਿ ਨੌਜਵਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਦਿਆਰਥੀ ਚੋਣਾਂ ਲਈ ਇੰਚਾਰਜ ਲਗਾਇਆ ਗਿਆ ਸੀ। ਮੀਤ ਹੇਅਰ ਨੇ ਉੱਤਰੀ ਭਾਰਤ ਦੇ ਵਿਦਿਆਰਥੀਆਂ ਦੀ ਵੱਡੀ ਵਿੱਦਿਅਕ ਸੰਸਥਾ ਵਿਚ ਆਪ ਦੀ ਜਿੱਤ ਨੂੰ ਪਾਰਟੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਨੌਜਵਾਨਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਗਿਆ ਹੈ।