ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਨਿਆਂਇਕ ਹਿਰਾਸਤ ਅਤੇ ਮੁਲਜ਼ਮ ਜਗਤਾਰ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਜਾਣਕਾਰੀ ਅਨੁਸਾਰ ਜਤਿੰਦਰ ਕੌਰ ਨੇ ਦੀਪਕ ਟੀਨੂੰ ਨੂੰ ਭਜਾਉਣ ਵਿਚ ਮਦਦ ਕੀਤੀ ਸੀ
Deepak Tinu's girlfriend sent to judicial custody
ਮਾਨਸਾ: ਫ਼ਰਾਰ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਕੌਰ ਉਰਫ਼ ਜੋਤੀ ਨੂੰ ਮਾਨਸਾ ਪੁਲਿਸ ਨੇ ਅੱਜ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਸੁਣਾਏ ਹਨ। ਜਤਿੰਦਰ ਕੌਰ ਨੂੰ ਹੁ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦਈਏ ਕਿ ਜਤਿੰਦਰ ਕੌਰ ਨੇ ਗੈਂਗਸਟਰ ਟੀਨੂੰ ਨੂੰ ਭੱਜਣ ਵਿਚ ਮਦਦ ਕੀਤੀ ਸੀ। ਜਾਣਕਾਰੀ ਅਨੁਸਾਰ ਦੀਪਕ ਟੀਨੂੰ ਭਾਰਤ ਛੱਡ ਕੇ ਵਿਦੇਸ਼ ਚਲਾ ਗਿਆ ਹੈ।
ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗ੍ਰਿਫ਼ਤਾਰ ਜਗਤਾਰ ਸਿੰਘ ਨੂੰ ਵੀ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਨੇ ਹੁਣ ਉਸ ਨੂੰ 20 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।