ਸਿਮਰਜੀਤ ਬੈਂਸ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ
ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਤਰਨਜੀਤ ਸਿੰਘ ਦੀ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ
simarjit bains
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਤਰਨਜੀਤ ਸਿੰਘ ਦੀ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਲੜਾਈ ਹੋਈ ਸੀ। ਇਸ ਦੇ ਚਲਦੇ ਪੁਲਿਸ ਨੇ ਹਮਲਾ ਕਰਨ ਦੇ ਆਰੋਪ ਤਹਿਤ ਥਾਣਾ ਸ਼ਿਮਲਾਪੁਰੀ ’ਚ ਮਾਮਲਾ ਦਰਜ ਕੀਤਾ ਸੀ।
ਇਸ ਮਾਮਲੇ ਕਾਰਨ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੇ ਉਸ ਦਾ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।