ਮੋਗਾ ਵਿਚ ਡੇਢ ਕਿਲੋ ਅਫੀਮ ਸਣੇ ਦੋ ਵਿਅਕਤੀ ਕਾਬੂ; ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਮੁਲਜ਼ਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮਾਂ ਵਿਰੁਧ ਐਨਡੀਪੀਐਸ ਕੇਸ ਦਰਜ ਕਰਕੇ ਪੁਛਗਿਛ ਕੀਤੀ ਜਾ ਰਹੀ ਹੈ।

CIA Baghapurana arrested two drug traffickers

 

ਮੋਗਾ: ਜ਼ਿਲ੍ਹਾ ਪੁਲਿਸ ਨੇ ਡੇਢ ਕਿਲੋ ਅਫੀਮ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਐਕਟਿਵਾ 'ਤੇ ਅੰਮ੍ਰਿਤਸਰ ਤੋਂ ਅਫੀਮ ਲੈ ਕੇ ਜਾ ਰਹੇ ਸਨ। ਮੁਲਜ਼ਮਾਂ ਵਿਰੁਧ ਐਨਡੀਪੀਐਸ ਕੇਸ ਦਰਜ ਕਰਕੇ ਪੁਛਗਿਛ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ: ਅਮਰੀਕੀ ਸਿੱਖ ਮੇਅਰ ਰਵੀ ਭੱਲਾ ਨੂੰ ਮਿਲੀਆਂ ਜਾਨੋਂ ਮਾਰਨ ਦੀ ਧਮਕੀਆਂ

ਸੀਆਈਏ ਸਟਾਫ਼ ਬਾਘਾਪੁਰਾਣਾ ਦੇ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਸੇਵਕ ਸਿੰਘ ਅਤੇ ਬਲਜਿੰਦਰ ਸਿੰਘ ਵਾਸੀ ਪਿੰਡ ਸਠਿਆਲਾ ਜ਼ਿਲ੍ਹਾ ਅੰਮ੍ਰਿਤਸਰ ਐਕਟਿਵਾ ਨੰਬਰ ਪੀਬੀ 17 ਸੀ 7038 'ਤੇ ਨਸ਼ਾ ਵੇਚਣ ਲਈ ਪਿੰਡ ਲੁਹਾਰਾ ਆਏ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਿੰਡ ਲੁਹਾਰਾ ਕੋਲ ਐਕਟਿਵਾ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਨ੍ਹਾਂ ਕੋਲੋਂ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ: ਜੈਤੋ ਦੇ ਪਿੰਡ ਅਕਲੀਆ ਨੇੜੇ ਖੇਤਾਂ ਵਿਚ ਪਲਟੀ ਕਾਰ

ਇਨ੍ਹਾਂ ਦੋਵਾਂ ਤੋਂ ਸੀਆਈਏ ਸਟਾਫ਼ ਵਲੋਂ ਪੁਛਗਿਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫ਼ੀਮ ਕਿਥੋਂ ਲੈ ਕੇ ਆਏ ਸਨ ਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਮੁਲਜ਼ਮਾਂ ਦੇ ਸਾਰੇ ਪਿਛਲੇ ਅਤੇ ਪੁਰਾਣੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ।