ਮੋਗਾ ’ਚ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ 'ਤੇ ਲੱਗੀ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੋਰੀਆਂ ਅਤੇ ਗੰਭੀਰ ਜੁਰਮਾਂ ਵਿਚ ਵਾਧੇ ਦੇ ਮੱਦੇਨਜ਼ਰ ਲਿਆ ਫ਼ੈਸਲਾ

Covering faces while riding two-wheelers banned in Moga

 

ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ 'ਤੇ ਪਾਬੰਦੀ ਲਗਾ ਦਿਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ।

ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਹੈ।

ਕੁਲਵੰਤ ਸਿੰਘ ਨੇ ਦਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਉਣ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤਕ ਲਾਗੂ ਰਹੇਗਾ।