ਪੈਰੋਲ ਦੌਰਾਨ ਫਰਾਰ ਹੋਇਆ ਕਤਲ ਕੇਸ ਦਾ ਭਗੌੜਾ ਗ੍ਰਿਫ਼ਤਾਰ; ਅਸਲਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2013 ਦੇ ਮਸ਼ਹੂਰ ਦੀਪਾ ਕਤਲ ਕਾਂਡ ਵਿਚ ਗਿਆ ਸੀ ਜੇਲ

Image

 

ਜਲੰਧਰ: ਕਮਿਸ਼ਨਰੇਟ ਪੁਲਿਸ ਨੇ ਕਪੂਰਥਲਾ ਦੇ ਮਸ਼ਹੂਰ ਦੀਪਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਸ਼ਹਿਰ 'ਚੋਂ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਚਾਰ ਪਿਸਤੌਲ (32 ਬੋਰ), 3 ਜਿੰਦਾ ਕਾਰਤੂਸ ਅਤੇ ਇਕ ਰਾਈਫ਼ਲ ਬਰਾਮਦ ਕੀਤੀ ਹੈ। ਮੁਲਜ਼ਮ ਇਹ ਹਥਿਆਰ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਲੈ ਕੇ ਆਇਆ ਸੀ। ਪੁਲਿਸ ਨੇ ਮੁਲਜ਼ਮ ਵਿਰੁਧ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 4 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ।

ਖ਼ਬਰ ਇਥੇ ਪੜ੍ਹੋ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ 

ਡੀ.ਸੀ.ਪੀ. ਹਰਵਿੰਦਰ ਸਿੰਘ ਵਿਰਕ ਨੇ ਦਸਿਆ ਕਿ ਮੁਲਜ਼ਮ ਨੇ ਸਾਲ 2013 ਵਿਚ ਕਪੂਰਥਲਾ ਦੇ ਮਸ਼ਹੂਰ ਦੀਪਾ ਕਤਲ ਕਾਂਡ ਨੂੰ ਅੰਜਾਮ ਦਿਤਾ ਸੀ। ਇਸ ਮਾਮਲੇ ਵਿਚ ਮੁਲਜ਼ਮ ਵਿਰੁਧ ਥਾਣਾ ਸਿਟੀ ਕਪੂਰਥਲਾ ਵਿਚ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਨੂੰ ਉਥੋਂ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਬਾਅਦ ਵਿਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ। ਦੋਸ਼ੀ ਇਕ ਸਾਲ ਪਹਿਲਾਂ ਹੀ ਪੈਰੋਲ 'ਤੇ ਬਾਹਰ ਆਇਆ ਸੀ, ਜਿਸ ਤੋਂ ਬਾਅਦ ਉਹ ਵਾਪਸ ਜੇਲ ਨਹੀਂ ਗਿਆ। ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿਤਾ। ਭਗੌੜਾ ਐਲਾਨੇ ਜਾਣ ਤੋਂ ਬਾਅਦ ਮੁਲਜ਼ਮ ਨੇ ਹਥਿਆਰਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: ਵਿਧਾਇਕ ਕਸ਼ਮੀਰ ਸੋਹਲ ਨਾਲ ਦੁਰਵਿਹਾਰ ਦਾ ਮਾਮਲਾ: SSP ਗੁਰਮੀਤ ਸਿੰਘ ਚੌਹਾਨ ਸਣੇ 3 ਪੁਲਿਸ ਅਧਿਕਾਰੀਆਂ ਨੇ ਖੇਦ ਪ੍ਰਗਟਾਇਆ

ਮੁੱਢਲੀ ਪੁਛਗਿਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਯੂਪੀ ਦੇ ਮੇਰਠ ਤੋਂ ਹਥਿਆਰਾਂ ਦੀ ਖੇਪ ਲੈ ਕੇ ਆਇਆ ਸੀ। ਮੁਲਜ਼ਮ ਨੇ ਇਹ ਹਥਿਆਰ ਜਲੰਧਰ ਵਿਚ ਅਪਣੇ ਦੁਸ਼ਮਣਾਂ ’ਤੇ ਵਰਤਣੇ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਮੁੜ ਅਦਾਲਤ ਵਿਚ ਪੇਸ਼ ਕਰਕੇ 4 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ।