ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਐਲਾਨ, ਝੋਨੇ ਦੀ ਖਰੀਦ ਸ਼ੁਰੂ ਹੋਣ ਤੱਕ ਕਿਸਾਨ ਭਵਨ 'ਚ ਧਰਨਾ ਜਾਰੀ ਰਹੇਗਾ
ਮਨਜੀਤ ਸਿੰਘ ਧਨੇਰ ਨਾਲ ਪੰਜਾਬ ਪੁਲਿਸ ਨੇ ਧੱਕਾ ਕੀਤਾ ਤੇ ਧਨੇਰ ਦੀ ਦਸਤਾਰ ਵੀ ਉਤਾਰੀ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ 18 ਅਕਤੂਬਰ ਹੋ ਗਈ ਪਰ ਮੰਡੀ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੇ ਮੰਡੀਆਂ ਭਰ ਦਿੱਤੀਆਂ ਹਨ ਪਰ ਖਰੀਦ ਨਹੀਂ ਹੋ ਰਹੀ।
ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਤੱਕ ਜਾਣ ਦੇ ਰਸਤੇ ਵਿੱਚ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਅੰਨਦਾਤਾ ਦੀ ਬੇਇਜ਼ਤੀ ਕੀਤੀ ਹੈ। ਉਨ੍ਹਾ ਨੇਕਿਹਾ ਹੈ ਕਿਸਾਨ ਆਗੂ ਮਨਜੀਤ ਧਨੇਰ ਦੀ ਪੱਗ ਉਤਾਰ ਦਿੱਤੀ ਗਈ ਪਰ ਪੁਲਿਸ ਨੇ ਬਾਅਦ ਵਿੱਚ ਮੁਆਫੀ ਮੰਗ ਲਈ।
ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੁੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਝੋਨੇ ਦੀ ਚੁਕਾਈ ਮੁਕੰਮਲ ਨਹੀਂ ਹੁੰਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਦੀ ਰਕਮ ਨਾਲ ਬਾਜ਼ਾਰ ਚੱਲਣਾ ਹੈ ਜੇਕਰ ਕਿਸਾਨ ਕੋਲ ਪੈਸਾ ਆਵੇਗਾ ਤਾਂ ਹੀ ਬਾਜ਼ਾਰ ਵਿਚੋਂ ਆਪਣਾ ਲੋੜੀਦਾ ਸਮਾਨ ਖਰੀਦੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਝੋਨਾ ਨਾ ਚੁੱਕਿਆ ਤਾਂ ਇਸ ਨਾਲ 30-40 ਹਜ਼ਾਰ ਕਰੋੜ ਰੁਪਏ ਦਾ ਪੰਜਾਬ ਦਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਇਸ ਨਾਲ ਪੰਜਾਬ ਦਾ ਆਰਥਿਕ ਨੁਕਸਾਨ ਹੋਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਧਰਨੇ ਨਾਲ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਦੇ ਅਸੀਂ ਤਾਂ ਆਪਣੀਆਂ ਸਮੱਸਿਆਂ ਦਾ ਹੱਲ ਸਰਕਾਰ ਕੋਲੋਂ ਕਰਵਾਉਂਦੇ ਹਾਂ।
ਰਾਜੇਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨਦੇ ਤਾਂ ਸਾਡਾ ਧਰਨਾ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਧਰਨਾ ਜਿੰਨਾ ਮਰਜੀ ਲੰਬਾ ਚੱਲੇ ਉਦੋਂ ਤੱਕ ਡੱਟੇ ਰਹੇਗਾ।