Sultanpur Lodhi News : ਦੀਵਾਲੀ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sultanpur Lodhi News : ਸਮਾਰਟ ਸਿਟੀ ਪ੍ਰੋਜੈਕਟ ਮੁਕੰਮਲ ਕਰਨ ਲਈ ਸਰਕਾਰ ਵਚਨਬੱਧ : ਮੰਤਰੀ ਰਣਜੋਧ ਸਿੰਘ

ਕੈਬਨਿਟ ਮੰਤਰੀ ਰਣਜੋਤ ਸਿੰਘ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

Sultanpur Lodhi News : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਲੋਕਾਂ ਨੂੰ ਇੱਕ ਤੋਹਫਾ ਦਿੱਤਾ ਹੈ। ਅੱਜ ’ਚ ਸੁਲਤਾਨਪੁਰ ਲੋਧੀ ’ਚ ਕੈਬਨਿਟ ਮੰਤਰੀ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਪੰਜਾਬ ਰਣਜੋਤ ਸਿੰਘ ਵੱਲੋਂ 4 ਐਮਐਲਏ ਡੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ।

ਇਸ ਮੌਕੇ ਰਾਜਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਆਧੁਨਿਕ ਤਕਨੀਕ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ।

ਇਸ ਸਬੰਧੀ ਮੰਤਰੀ ਡਾਕਟਰ ਰਣਜੋਤ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ ਸੀ ਅਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਅਪਰੋਚ ਰੋਡ ਨਾ ਬਣਨ ’ਤੇ ਅਸੰਤੁਸ਼ਟੀ ਪ੍ਰਗਟਾਈ ਸੀ।

ਇਸ ਮੌਕੇ ਮੰਤਰੀ ਰਣਜੋਧ ਸਿੰਘ ਨੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਮੁਕੰਮਲ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਨਿਗਮ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ, ਲੋਕਾਂ ਦੀਆਂ ਸਹੂਲਤਾਂ ਸਾਡੀ ਪਹਿਲਕਦਮੀ ਹਮੇਸ਼ਾ ਰਹੇਗੀ ।  

(For more news apart from  Punjab government gave a big gift to the people of Sultanpur Lodhi before Diwali News in Punjabi, stay tuned to Rozana Spokesman)