ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸਿੰਘ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਦੌਰਾ ਕੀਤਾ।

2408 students have visited Punjab Vidhan Sabha since January 2025: Kultar Singh Sandhwan

ਚੰਡੀਗੜ੍ਹ : ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ।

ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ।

ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੇਰੀ ਉਨ੍ਹਾਂ ਦੇ ਭਵਿੱਖ ਦੇ ਜੀਵਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗੀ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਦੇ ਸ਼ਾਨਦਾਰ ਡਿਜ਼ਾਈਨ ਅਤੇ ਆਰਕੀਟੈਕਚਰ ਨੂੰ ਦੇਖ ਕੇ ਹੈਰਾਨੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।