Amritsar Airport News: ਅੰਮ੍ਰਿਤਸਰ ਏਅਰਪੋਰਟ 'ਤੇ ਇਕ ਕਰੋੜ ਦਾ ਸੋਨਾ ਜ਼ਬਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Airport News: ਦੋਵੇਂ ਯਾਤਰੀਆਂ ਨੂੰ ਪੁਛਗਿਛ ਲਈ ਹਿਰਾਸਤ ਵਿਚ ਲੈ ਲਿਆ।

Gold worth one crore seized at Amritsar airport

Gold worth one crore seized at Amritsar airport: ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਅੰਮ੍ਰਿਤਸਰ ਜ਼ੋਨਲ ਟੀਮ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਏ ਦੋ ਯਾਤਰੀਆਂ ਦੇ ਸਮਾਨ ਵਿਚੋਂ ਲਗਭਗ ਇਕ ਕਰੋੜ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਯਾਤਰੀਆਂ ਨੇ ਸੋਨਾ ਅਪਣੀ ਕਾਰਗੋ ਪੈਂਟ ਦੇ ਅੰਦਰ ਲੁਕਾ ਕੇ ਰਖਿਆ ਸੀ, ਜੋ ਕਿ ਚੇਨਾਂ, ਕੜਿਆਂ ਅਤੇ ਅੰਗੂਠੀਆਂ ਦੇ ਰੂਪ ਵਿਚ ਸੀ। ਡੀ.ਆਰ.ਆਈ. ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਅਤੇ ਦੋਵੇਂ ਯਾਤਰੀਆਂ ਨੂੰ ਪੁਛਗਿਛ ਲਈ ਹਿਰਾਸਤ ਵਿਚ ਲੈ ਲਿਆ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਕਰੋੜਾਂ ਰੁਪਏ ਦੇ ਸੋਨੇ ਦੀ ਸਮਗਲਿੰਗ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।