ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਵਾਰ ਵਾਲਿਆਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਚ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਗਰੇਨੇਡ ਹਮਲੇ ਵਿਚ ਮਾਰੇ ਗਏ ਲੋਕਾਂ...

The Punjab Government announces a compensation of 5 lakh each to...

ਚੰਡੀਗੜ੍ਹ (ਪੀਟੀਆਈ) : ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਚ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਗਰੇਨੇਡ ਹਮਲੇ ਵਿਚ ਮਾਰੇ ਗਏ ਲੋਕਾਂ ਲਈ ਪੰਜਾਬ ਸਰਕਾਰ ਨੇ 5-5 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।  ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇਸ ਹਮਲੇ ਵਿਚ ਜਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦਾ ਵੀ ਐਲਾਨ ਕੀਤਾ ਹੈ।

ਅੰਮ੍ਰਿਤਸਰ ਦੇ ਅਦਲੀਵਾਲਾ ਪਿੰਡ ਵਿਚ ਨਿਰੰਕਾਰੀਆਂ ਦੇ ਭਵਨ ‘ਤੇ ਸਤਸੰਗ ਦੇ ਦੌਰਾਨ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਗਰੇਨੇਡ ਨਾਲ ਹਮਲਾ ਕਰ ਦਿਤਾ। ਇਸ ਹਮਲੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਲੋਕ ਜ਼ਖ਼ਮੀ ਹੋ ਗਏ। ਧਿਆਨ ਯੋਗ ਹੈ ਕਿ ਇਕ ਖ਼ੁਫ਼ੀਆ ਸੂਚਨਾ ਵਿਚ ਦਾਅਵਾ ਕੀਤਾ ਗਿਆ ਹੈ ਕਿ ਜੈਸ਼-ਏ-ਮੁਹੰਮਦ ਦੇ ਛੇ ਤੋਂ ਸੱਤ ਅਤਿਵਾਦੀਆਂ ਦਾ ਇਕ ਸਮੂਹ ਸੂਬੇ ਵਿਚ, ਖਾਸ ਤੌਰ ‘ਤੇ ਫਿਰੋਜ਼ਪੁਰ ਵਿਚ ਮੌਜੂਦ ਹੈ।

ਚਾਰ ਲੋਕਾਂ ਨੇ ਪਿਛਲੇ ਹਫ਼ਤੇ ਪਠਾਨਕੋਟ ਜ਼ਿਲ੍ਹੇ ਵਿਚ ਮਾਧੋਪੁਰ ਦੇ ਨੇੜੇ ਬੰਦੂਕ ਦਿਖਾ ਕੇ ਇਕ ਡਰਾਇਵਰ ਵਲੋਂ ਇਨੋਵਾ ਖੋਹ ਲਈ ਸੀ ਜਿਸ ਤੋਂ ਬਾਅਦ ਸੂਬੇ ‘ਚ ਅਲਰਟ ਜਾਰੀ ਹੈ।