ਨਸ਼ੇ ਦੀ ਹਾਲਤ 'ਚ ਐੱਸ.ਐੱਚ.ਓ ਨੇ ਕੀਤਾ ਵੱਡਾ ਕਾਰਨਾਮਾ !

ਏਜੰਸੀ

ਖ਼ਬਰਾਂ, ਪੰਜਾਬ

ਦਲਿਤ ਭਾਈਚਾਰੇ ਲਈ ਵਰਤੀ ਭੱਦੀ ਸ਼ਬਦਾਵਲੀ !

Dalit communities

ਖਡੂਰ ਸਾਹਿਬ: ਹਲਕਾ ਖਡੂਰ ਸਾਹਿਬ ਦਾ ਪਿੰਡ ਖਵਾਸਪੁਰ ਇਸ ਵੇਲੇ ਜੰਗ ਦਾ ਮੈਦਾਨ ਬਣਦਾ ਨਜ਼ਰ ਆ ਰਿਹਾ ਹੈ ਅਤੇ  ਕਾਂਗਰਸ ਦੇ ਦੋ ਧੜਿਆਂ ਦੀ ਆਪਸੀ ਖਹਿਬਾਜ਼ੀ ਵਧਦੀ ਜਾ ਰਹੀ ਹੈ। ਦਰਅਸਲ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਨੇ ਪੰਚਾਇਤੀ ਜ਼ਮੀਨ ਤੇ ਕਬਜ਼ੇ ਨੂੰ ਲੈ ਕੇ ਦਲਿਤਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਐਸ ਐਚ ਓ ਬਲਜਿੰਦਰ ਸਿੰਘ ਬਾਜਵਾ 'ਤੇ ਗੰਭੀਰ ਇਲਜ਼ਾਮ ਲਾਏ ਹਨ।

ਦੱਸ ਦੇਈਏ ਕਿ ਇਸ ਮੌਕੇ 'ਤੇ  ਥਾਣਾ ਗੋਇੰਦਵਾਲ ਸਾਹਿਬ ਦੇ ਐਸ ਐਚ ਓ ਬਲਜਿੰਦਰ ਸਿੰਘ ਬਾਜਵਾ ਵੱਲੋਂ ਬੀਤੀ ਰਾਤ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਨਸ਼ੇ ਦੀ ਹਾਲਤ ਵਿਚ ਭੱਦੀ ਸ਼ਬਦਾਵਲੀ ਵਰਤੀ ਗਈ ਹੈ।ਪਰ ਜਦੋਂ ਬਲਜਿੰਦਰ ਬਾਜਵਾ ਨਾਲ ਇਸ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ।

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।