ਚੋਰ ਆਏ ਸੀ ਏ.ਟੀ.ਐਮ. ਲੁੱਟਣ ਪਰ ਕਰ ਗਏ ਇਹ ਕਾਰਾ 

ਏਜੰਸੀ

ਖ਼ਬਰਾਂ, ਪੰਜਾਬ

ਏ. ਟੀ. ਐੱਮ. ਮਸ਼ੀਨ ਨੂੰ ਕੱਟਣ ਸਮੇਂ ਉਸ 'ਚ ਲੱਗੀ ਅੱਗ ਤੋਂ ਬਾਅਦ ਮੁਲਜ਼ਮ ਏ. ਟੀ. ਐੱਮ. ਰੂਮ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ.....

ATM

ਬਠਿੰਡਾ: ਆਏ ਦਿਨ ਕੋਈ ਨਾ ਕੋਈ ਏਟੀਐਮ ਵਿਚੋਂ ਚੋਰੀ ਕਰਨ ਦੀ ਖ਼ਬਰ ਸਾਹਮਣਏ ਆਈ ਹੀ ਰਹਿੰਦੀ ਹੈ ਹੁਣ ਅਜਿਹਾ ਹੀ ਇਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਐਤਵਾਰ ਸਵੇਰੇ ਕਰੀਬ 6.30 ਵਜੇ ਅਣਪਛਾਤੇ ਚੋਰਾਂ ਨੇ ਭੱਟੀ ਰੋਡ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਨੂੰ ਕੱਟ ਕੇ ਉਸਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।

ਹਾਲਾਂਕਿ ਚੋਰ ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫ਼ਲ ਰਹੇ ਪਰ ਏ. ਟੀ. ਐੱਮ. ਮਸ਼ੀਨ ਨੂੰ ਕੱਟਣ ਸਮੇਂ ਉਸ 'ਚ ਲੱਗੀ ਅੱਗ ਤੋਂ ਬਾਅਦ ਮੁਲਜ਼ਮ ਏ. ਟੀ. ਐੱਮ. ਰੂਮ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ, ਤਾਂਕਿ ਉਨ੍ਹਾਂ ਦੀ ਪਛਾਣ ਜਨਤਕ ਨਾ ਹੋ ਸਕੇ। ਉਧਰ ਏ. ਟੀ. ਐੱਮ. 'ਚ ਲੱਗੀ ਅੱਗ ਤੋਂ ਬਾਅਦ ਨਿਕਲਦੇ ਧੂੰਏ ਨੂੰ ਦੇਖ ਕੇ ਰਾਹਗੀਰਾਂ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ।

ਇਸ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਵਿਭਾਗ ਦੀ ਗੱਡੀ ਨੇ ਅੱਗ ਨੂੰ ਬੁਝਾਇਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਏ. ਟੀ. ਐੱਮ. ਨੂੰ ਕੱਟ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਇੰਸਪੈਕਟਰ ਰਵਿੰਦਰ ਸਿੰਘ ਪੁਲਿਸ ਟੀਮ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਘਰਾਂ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਗਈ ਹੈ, ਤਾਂਕਿ ਚੋਰਾਂ ਬਾਰੇ ਕੋਈ ਸੁਰਾਗ ਮਿਲ ਸਕੇ ਪਰ ਅਜੇ ਤੱਕ ਕੁੱਝ ਸਾਹਮਣੇ ਨਹੀਂ ਆ ਸਕਿਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।