ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਲੇ ਇੱਕ ਮਹੀਨੇ ਵਿੱਚ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ਦੇ ਦੌਰੇ

Arvind Kejriwal to launch 'Mission Punjab' from November 20

ਚੰਡੀਗੜ੍ਹ: ਪੰਜਾਬ ਚੋਣਾ ਦੇ ਮੱਦੇ ਨਜ਼ਰ  ਆਮ ਆਦਮੀ ਪਾਰਟੀ (ਆਪ) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ  ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ।

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਨੇ 'ਦ ਗ੍ਰੇਟ ਖ਼ਲੀ' ਨਾਲ ਕੀਤੀ ਮੁਲਾਕਾਤ, ਕਿਹਾ- ਮਿਲ ਕੇ ਪੰਜਾਬ ਨੂੰ ਬਦਲਾਂਗੇ

ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ।  ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗੇ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ। 

ਹੋਰ ਪੜ੍ਹੋ: CM ਕੇਜਰੀਵਾਲ ਨੇ ਦੱਸੇ 6 ਐਕਸ਼ਨ ਪੁਆਇੰਟ, ਕਿਹਾ- 2025 ਤੱਕ ਸਾਫ ਕਰ ਦੇਵਾਂਗੇ ਯਮੁਨਾ ਨਦੀ

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।